ਅਧਿਆਪਕਾਂ ਦੀ ਤਨਖਾਹ 42,800 ਰੁਪਏ ਤੋਂ ਘਟਾ ਕੇ 10,800 ਰੁਪਏ ਪ੍ਰਤੀ ਮਹੀਨਾ ਕਰਨ ਦੀ ਯੋਜਨਾ

Sharing is caring!

ਕੈਪਟਨ ਸਰਕਾਰ ਦਾ ਹੋਲੀ ਤੋਹਫਾ, ਅਧਿਆਪਕਾਂ ਦੀ ਤਨਖਾਹ 42,800 ਰੁਪਏ ਤੋਂ ਘਟਾ ਕੇ 10,800 ਰੁਪਏ ਪ੍ਰਤੀ ਮਹੀਨਾ ਕਰਨ ਦੀ ਯੋਜਨਾ.ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਕਟੌਤੀ ਕਰਕੇ ਖ਼ਜ਼ਾਨਾ ਭਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਠੇਕੇ ‘ਤੇ ਰੱਖੇ ਅਧਿਆਪਕਾਂ ਦੀ ਤਨਖਾਹ 42,800 ਰੁਪਏ ਤੋਂ ਘਟਾ ਕੇ 10,800 ਰੁਪਏ ਪ੍ਰਤੀ ਮਹੀਨਾ ਕਰਨ ਦੀ ਯੋਜਨਾ ਬਣਾ ਰਹੀ ਹੈ।ਕੈਪਟਨ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਉਨ੍ਹਾਂ ਨੂੰ ਤਿੰਨ ਸਾਲ ਮੁੱਢਲੀ ਤਨਖਾਹ ਦੇਣ ਦੀ ਨੀਤੀ ਘੜ ਰਹੀ ਹੈ।ਇਸ ਨੀਤੀ ਤਹਿਤ ਮੁਲਾਜ਼ਮਾਂ ਦੀਆਂ ਤਨਖਾਹ ’ਤੇ 75 ਫੀਸਦੀ ਕਟੌਤੀ ਹੋਵੇਗੀ। ਇਸ ਨਾਲ ਸਰਵ ਸਿੱਖਿਆ ਅਭਿਆਨ (ਐਸਐਸਏ) ਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ (ਰਮਸਾ) ਅਧੀਨ ਕੰਮ ਕਰਦੇ 17,000 ਦੇ ਕਰੀਬ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਦੀਆਂ ਤਨਖਾਹਾਂ ਘਟ ਜਾਣਗੀਆਂ।ਇਸ ਤੋਂ ਇਲਾਵਾ ਹੋਰ ਵਿਭਾਗਾਂ ਵਿੱਚ ਠੇਕਾ ਆਧਾਰਤ ਕੰਮ ਕਰਦੇ ਹੋਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵੀ ਕਟੌਤੀ ਕੀਤੀ ਜਾ ਸਕਦੀ ਹੈਦਰਅਸਲ ਪੰਜਾਬ ਸਰਕਾਰ ਵੱਲੋਂ ਵਿੱਤੀ ਸੰਕਟ ਦੇ ਮੱਦੇਨਜ਼ਰ ਠੇਕਾ ਆਧਾਰਤ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਜਾ ਰਹੀ ਤਜਵੀਜ਼ ਵਿੱਚ ਅਜਿਹੇ ਮੁਲਾਜ਼ਮਾਂ ਨੂੰ ਪਹਿਲੇ ਤਿੰਨ ਸਾਲ ਮੁੱਢਲੀਆਂ ਤਨਖਾਹਾਂ ਦੇਣ ਬਾਰੇ ਸੋਚਿਆ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਕਈ ਸਾਲਾਂ ਤੋਂ ਕੰਮ ਕਰਦੇ ਆ ਰਹੇ ਐਸਐਸਏ ਅਤੇ ਰਮਸਾ ਅਧੀਨ ਕੰਮ ਕਰਦੇ 15,600 ਅਧਿਆਪਕਾਂ ਨੂੰ ਰੈਗੂਲਰ ਸਕੇਲਾਂ ਵਿੱਚ ਮੁਢਲੀ ਤਨਖਾਹ ਤੇ ਡੀਏ ਦੇ ਆਧਾਰ ’ਤੇ ਤਨਖਾਹਾਂ ਦੇ ਰਹੀ ਹੈ।ਇਸ ਤਹਿਤ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹਾਂ ਪ੍ਰਤੀ ਮਹੀਨਾ 42,800 ਰੁਪਏ ਦੇ ਕਰੀਬ ਬਣਦੀਆਂ ਹਨ। ਜੇਕਰ ਸਰਕਾਰ ਵੱਲੋਂ ਬਣਾਈ ਜਾ ਰਹੀ ਤਜਵੀਜ਼ ਤਹਿਤ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਂਦਾ ਹੈ, ਤਾਂ ਇਸ ਨੀਤੀ ਤਹਿਤ 42,800 ਰੁਪਏ ਤਨਖਾਹ ਲੈਣ ਵਾਲੇ ਅਧਿਆਪਕਾਂ ਨੂੰ ਪਹਿਲੇ 3 ਸਾਲ ਮਹਿਜ਼ 10,800 ਰੁਪਏ ਪ੍ਰਤੀ ਮਹੀਨਾ ਹੀ ਤਨਖਾਹ ਮਿਲੇਗੀ। ਇਸ ਤਰ੍ਹਾਂ ਤਨਖਾਹ ਵਿੱਚ 32,000 ਰੁਪਏ ਦਾ ਕੱਟ ਲੱਗੇਗਾ। ਦੱਸਣਯੋਗ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ 27,000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਖੀਰਲੇ ਸਮੇਂ ਬਣਾਏ ਐਕਟ ਵਿੱਚ ਬਕਾਇਦਾ ਦਰਜ ਹੈ ਕਿ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵੇਲੇ ਉਨ੍ਹਾਂ ਦੀਆਂ ਤਨਖਾਹਾਂ ਘੱਟ ਨਹੀਂ ਕੀਤੀਆਂ ਜਾਣਗੀਆਂ ਤੇ ਮੁਲਾਜ਼ਮਾਂ ਦੀਆਂ ਮੌਜੂਦਾ ਤਨਖਾਹਾਂ ਬਰਕਰਾਰ ਰੱਖੀਆਂ ਜਾਣਗੀਆਂ।

Leave a Reply

Your email address will not be published. Required fields are marked *