Uncategorized

ਇਸ Sikh ਨੇ ਨੰਗਾ ਕੀਤਾ Indian Media !! ਜਰੂਰ ਦੇਖੋ ਇਹ Video

Sharing is caring!

ਮਾਮਲਾ ਗੁਲਾਬ ਸਿੰਘ ਵਲੋਂ ਆਪਣੇ ਤੇ ਹੋਏ ਹਮਲੇ ਦੇ ਦਾਅਵਿਆ ਦਾ- ਜਾਣੋ ਅਸਲ ਸੱਚ ਕੀ ਹੈ..ਭਾਰਤੀ ਮੀਡੀਆ ਨੇ ਖਬਰ ਪਾਕਿ ਨਾਲ ਸੰਬੰਧਤ ਹੋਣ ਕਰਕੇ ਬਿਨ੍ਹਾਂ ਸੱਚਾਈ ਜਾਣੇ ਕਿਵੇਂ ਟੱਪ ਟੱਪ ਕੇ ਲਾਈ..ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਤਾਰਾ ਸਿੰਘ ਤੋਂ ਅਸਲ ਸੱਚ ਸੁਣੋ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਮੁਲਾਜ਼ਮ ਗੁਲਾਬ ਸਿੰਘ ਨੂੰ ਮਿਲੀ ਕਾਨੂੰਨੀ ਰਾਹਤ:ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਗੁਲਾਬ ਸਿੰਘ ਨੂੰ ਕਾਨੂੰਨੀ ਰਾਹਤ ਮਿਲ ਗਈ ਹੈ।ਬੀਤੇ ਦਿਨੀਂ ਪੁਲਿਸ ਅਫ਼ਸਰ ਗੁਲਾਬ ਸਿੰਘ ਨੂੰ ਕੁੱਝ ਲੋਕਾਂ ਨੇ ਧੱਕੇ ਨਾਲ ਘਰੋਂ ਕੱਢ ਦਿੱਤਾ ਸੀ।ਗੁਲਾਬ ਸਿੰਘ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਪਾਕਿਸਤਾਨ ‘ਚ ਸਿੱਖਾਂ ਨਾਲ ਤਸ਼ੱਦਦ ਹੋ ਰਿਹਾ ਹੈ।ਪਾਕਿਸਤਾਨ ‘ਚ ਜਾਣ ਬੁੱਝ ਕੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਇਸ ਘਟਨਾ ਦਾ ਨੋਟਿਸ ਲੈਂਦਿਆਂ ਲਾਹੌਰ ਜ਼ਿਲ੍ਹਾ ਸੈਸ਼ਨ ਕੋਰਟ ਨੇ ਪੁਲਿਸ ਤੇ ਔਕਾਫ਼ ਬੋਰਡ ਦੇ ਤਿੰਨ ਅਫ਼ਸਰਾਂ ਖ਼ਿਲਾਫ਼ ਅਦਾਲਤੀ ਮਾਣਹਾਨੀ ਦੇ ਨੋਟਿਸ ਜਾਰੀ ਕੀਤੇ ਹਨ। ਲਾਹੌਰ ਸੈਸ਼ਨ ਕੋਰਟ ਦੇ ਐਡੀਸ਼ਨਲ ਜੱਜ ਫਯਾਜ਼ ਅਹਿਮਦ ਨੇ ਐੱਸ.ਐੱਚ.ਓ.ਇਖਤਿਖਾਰ ਅਨਸਾਰੀ,ਬੋਰਡ ਦੇ ਵਧੀਕ ਸਕੱਤਰ ਤਾਰਿਕ ਵਜ਼ੀਰ ਤੇ ਡਿਪਟੀ ਸਕੱਤਰ ਅਕਰਮ ਜ਼ੋਯਾ ਨੁੰ ਮਾਣਹਾਨੀ ਨੋਟਿਸ ਜਾਰੀ ਕਰ ਦਿੱਤਾ ਹੈ।ਇਸ ਮਾਮਲੇ ਦੀ ਅਗਲੀ ਸੁਣਵਾਈ 13 ਜੁਲਾਈ ਨੂੰ ਹੋਵੇਗੀ।ਜ਼ਿਕਰਯੋਗ ਹੈ ਕਿ ਘਰੋਂ ਬਾਹਰ ਕੱਢੇ ਜਾਣ ਉਪਰੰਤ ਗੁਲਾਬ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਘਰ ਦੇ ਸਾਹਮਣੇ ਇਕ ਰੁੱਖ ਹੇਠ ਰਾਤ ਬਿਤਾਈ ਸੀ।ਉਥੇ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ਦੀ ਨਿਖੇਧੀ ਕੀਤੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਮੰਗ ਕੀਤੀ ਕਿ ਗੁਲਾਬ ਸਿੰਘ ਨੂੰ ਇਨਸਾਫ਼ ਦਿੱਤਾ ਜਾਵੇ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਤੇ ਪਾਕਿਸਤਾਨ ਸਰਕਾਰ ਨੂੰ ਗੁਲਾਬ ਸਿੰਘ ਦੇ ਪਰਿਵਾਰ ਦਾ ਤੁਰੰਤ ਮੁੜ ਵਸੇਬਾ ਕਰਨਾ ਚਾਹੀਦਾ ਹੈ।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>