Uncategorized

ਕੀ ਸੱਚਮੁੱਚ NASA ਨੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਹੋਇਆ ਹੈ

Sharing is caring!

ਤੁਸੀ ਵੀ ਇਹ ਗੱਲ ਬਹੁਤ ਲੋਕਾਂ ਕੋਲੋਂ ਅਤੇ ਸ਼ੋਸ਼ਲ ਮੀਡੀਆ ਤ ਜਾਂ ਕੲੀ ਸਿੱਖ ਪ੍ਰਚਾਰਕਾਂ ਕੋਲੋ ਸੁਣੀ ਹੋਵੇਗੀ ਕਿ ਦੁਨੀਆ ਦੀ ਸਭ ਤੋਂ ਵੱਡੀ ਲਾੲੀਬ੍ਰੇਰੀ Library of Congress ਵਿੱਚ ਅਤੇ ਪੁਲਾੜ ਨਾਲ ਸਬੰਧਿਤ ਦੁਨੀਆ ਦੀ ਵੱਡੀ ੲੇਜੰਸੀ ਨਾਸਾ ਨੇ ਆਪਣੀ ਸਭ ਤੋਂ ੳੁਪਰਲੀ ਬਿਲਡਿੰਗ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਹੋਇਆ ਹੈ  ਅਕਸਰ ਹੀ ਸਟੇਜ਼ਾਂ ਤੇ ਕੲੀ ਢਾਡੀ ਕਵੀਸ਼ਰ ਇਸ ਗੱਲ ਨੂੰ ਵਧਾ ਚੜ੍ਹਾ ਕੇ ਆਖਦੇ ਹਨਸ਼ੌਸ਼ਲ ਮੀਡੀਆ ਤੇ ਵੀ ਕੲੀ ਇਸ ਬਾਰੇ ਪੋਸਟਾਂ ਕਰਦੇ ਹਨ ।ਪਰ ਹਾਲ ਹੀ ਵਿੱਚ ਡਾ. ਅਮਰਜੀਤ ਸਿੰਘ ਵਸ਼ਿੰਗਟਨ ਵਾਲਿਆਂ ਨੇ  ਟੀਵੀ ਪ੍ਰੋਗਰਾਮ ਵਿੱਚ ਇਸ ਗੱਲ ਦਾ ਸਾਰਾ ਸੱਚ ਸੰਗਤ ਸਾਹਮਣੇ ਪੇਸ਼ ਕੀਤਾ ਹੈ ਦੇਖੋ ਅਤੇ ਸਭ ਨਾਲ ਸ਼ੇਅਰ ਕਰਨ ਦੀ ਕ੍ਰਿਪਾਲਤਾ ਕਰੋ ਜੀ ।ਪਿਛਲੇ ਕਈ ਸਾਲਾਂ ਤੋਂ ਅਖਬਾਰਾਂ ਦੇ ਵਿਚ ਛਪੀਆਂ ਖਬਰਾਂ ਕਿ ਅਮਰੀਕਾ ਸਰਕਾਰ ਦੇ ਸਪੇਸ ਸੈਂਟਰ ‘ਦਾ ਨੈਸ਼ਨਲ ਐਰੋਨੋਟਿਕਸ ਐਂਡ ਸਪੇਸ ਅਡਮਨਿਸਟ੍ਰੇਸ਼ਨ’ ਦੇ ਵਾਸ਼ਿੰਗਟਨ ਸਥਿਤ ਮੁੱਖ ਦਫਤਰ ਦੀ ਸੱਤਵੀਂ ਮੰਜ਼ਿਲ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ,ਨੂੰ ਨਾਸਾ ਅਧਿਕਾਰੀਆਂ ਨੇ ਰੱਦ ਕੀਤਾ ਹੈ। ਇਸ ਪੱਤਰਕਾਰ ਵੱਲੋਂ ਭੇਜੀ ਈਮੇਲ ਅਤੇ ਨਿਊਜ਼ੀਲੈਂਡ ਵਸਦੇ ਇਕ ਹੋਰ ਵੀਰ ਵੱਲੋਂ ਭੇਜੀ ਈਮੇਲ ਦੇ ਜਵਾਬ ਵਿਚ ਉਨ੍ਹਾਂ ਸਾਫ ਕਿਹਾ ਹੈਕਿ ਮੁੱਖ ਦਫਤਰ ਵਿਖੇ ਕੋਈ ਧਾਰਮਿਕ ਗ੍ਰੰਥ ਨਹੀਂ ਰੱਖਿਆ ਜਾਂਦਾ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਦਾ ਸੱਤਵੀਂ ਮੰਜ਼ਿਲ ਉਤੇ ਪ੍ਰਕਾਸ਼ ਕਰਨਾ ਵੀ ਸੱਚ ਨਹੀਂ ਹੈ।ਇਨ੍ਹਾਂ ਖਬਰਾਂ ਦੇ ਪਿਛੋਕੜ ਉਤੇ ਜਾਇਆ ਜਾਵੇ ਤਾਂ ਪਤਾ ਲਗਦਾ ਹੈ ਕਿ ਅਜਿਹਾ ਪੁਲਾੜ ਵਿਗਿਆਨੀ ਸ੍ਰੀਮਤੀ ਕਲਪਨਾ ਚਾਵਲਾ ਦੇ ਪਿਤਾ ਸ੍ਰੀ ਬੀ. ਐਲ. ਚਾਵਲਾ ਨੇ ਦੱਸਿਆ ਸੀ, ਜਦ ਕਿ ਇਸ ਵਿਚ ਵੀ ਸਚਾਈ ਨਹੀਂ ਜਾਪਦੀ ਕਿ ਉਸਨੇ ਅਜਿਹਾ ਬਿਆਨ ਦਿੱਤਾ ਹੋਵੇ।ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਵਉੱਚਤਾ ਲਈ, ਨਾਸਾ ਦੀ ਸਟੈਂਪ ਦੀ ਲੋੜ੍ਹ ਨਹੀਂ।ਲੋਕਾਂ ਵਲੋਂ ਇਸ ਤਰ੍ਹਾਂ ਦੀਆਂ ਅਫਵਾਹਾਂ ਪਹਿਲਾਂ ਵੀ ਉੜਾਈਆਂ ਜਾਂਦੀਆਂ ਰਹੀਆਂ ਕਿ ਅਮਰੀਕਾ ਦੇ ਰਾਸ਼ਟਰਪਤੀ ਬੈਰਾਕ ਓਬਾਮਾ ਦੇ ਦਫਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਲੱਗੀ ਹੈ, ਜੋ ਕਿ ਕੀਤੀ ਹੋਈ ਸੀ। ਇਸ ਤਰ੍ਹਾਂ ਕਈ ਤਰ੍ਹਾਂ ਦੀਆਂ ਹੋਰ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ, ਜਿਸ ਨਾਲ ਸਿੱਖਾਂ ਦਾ ਆਪਣਾ ਮਜ਼ਾਕ ਉੱਡਦਾ ਹੈਅਤੇ ਕਈ ਲਾਈ ਲੱਗ ਕਥਾਵਾਚਕ ਵੀ ਇਸ ਦੇ ਜ਼ਿੰਮੇਵਾਰ ਹਨ। ਸਾਨੂੰ ਬਿਨਾਂ ਘੋਗ ਪੜਤਾਲ ਕੀਤੇ, ਇਸ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>