ਕੇਂਦਰ ਸਰਕਾਰ ਦਾ ਵੱਡਾ ਫੈਸਲਾ ‘ਲੰਗਰਾਂ’ ‘ਤੇ ਲੱਗ ਰਹੇ ਜੀ. ਐੱਸ. ਟੀ. ਬਾਰੇ II ਦੇਖੋ ਪੂਰੀ ਖ਼ਬਰ

Sharing is caring!

ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ‘ਲੰਗਰਾਂ’ ‘ਤੇ ਲੱਗ ਰਹੇ ਜੀ. ਐੱਸ. ਟੀ. ਨੂੰ ਹਟਾ ਦਿੱਤਾ ਹੈ। ਸਰਕਾਰ ਨੇ ਮੁਫਤ ਲੰਗਰ ਲਾਉਣ ਵਾਲੀਆਂ ਸਾਰੀਆਂ ਧਾਰਮਿਕ/ਚੈਰੀਟੇਬਲ ਸੰਸਥਾਵਾਂ ‘ਤੇ ਲੱਗਣ ਵਾਲੇ ਜੀ. ਐੱਸ. ਟੀ. ਦੀ ਵਾਪਸੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸਿਰਫ ਗੁਰਦੁਆਰੇ ਹੀ ਨਹੀਂ, ਸਗੋਂ ਮੰਦਰਾਂ, ਚਰਚਾਂ ਅਤੇ ਮਸਜਿਦਾਂ ਨੂੰ ਵੀ ਜੀ. ਐੱਸ. ਟੀ. ਦੀ ਵਾਪਸੀ ਦੀ ਪੇਸ਼ਕਸ਼ ਕੀਤੀ ਗਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਮਨੁੱਖਤਾ ਨੂੰ ਮੁਫਤ ਭੋਜਨ ਖਵਾਉਣ ਦੀ ਸੇਵਾ ਕਰਨ ਵਾਲਿਆਂ ‘ਤੇ ਕੋਈ ਟੈਕਸ ਨਹੀਂ ਲੱਗੇਗਾ। 
ਇਸ ਬਾਰੇ ਆਪਣੇ ਫੇਸਬੁੱਕ ਪੇਜ਼ ‘ਤੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕਿ ਭਾਰਤ ਸਰਕਾਰ ਵਲੋਂ ਲੰਗਰ ‘ਤੇ ਲਾਏ ਜੀ. ਐੱਸ. ਟੀ. ਵਲੋਂ ਇਕੱਠੇ ਕੀਤੇ ਗਏ ਹਰ ਪੈਸੇ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਮਹੀਨਿਆਂ ਤੋਂ ਲੰਗਰ ‘ਤੇ ਜੀ. ਐੱਸ. ਟੀ. ਲੱਗਣ ਦੇ ਫੈਸਲੇ ਤੋਂ ਉਨ੍ਹਾਂ ਦਾ ਦਿਲ ਕਾਫੀ ਦੁਖੀ ਸੀ ਅਤੇ ਇਕ ਬੋਝ ਮਹਿਸੂਸ ਹੋ ਰਿਹਾ ਸੀ। ਹਰਸਿਮਰਤ ਬਾਦਲ ਨੇ ਲਿਖਿਆ ਕਿ ਉਨ੍ਹਾਂ ਨੇ ਫੈਸਲਾ ਲਿਆ ਸੀ ਕਿ ਉਹ ਇਸ ਮਾਮਲੇ ‘ਚ ਨਿਆਂ ਲਈ ਲੜਨ ਤੋਂ ਪਿੱਛੇ ਨਹੀਂ ਹਟਣਗੇ ਅਤੇ ਇਸ ਲਈ ਹਰ ਬਣਦੀ ਕੋਸ਼ਿਸ਼ ਕਰਦੇ ਰਹਿਣਗੇ। 
ਹਰਸਿਮਰਤ ਬਾਦਲ ਮੁਤਾਬਕ ਉਨ੍ਹਾਂ ਨੂੰ ਇਸ ਮਾਮਲੇ ‘ਚ ਨਿਤੀਸ਼ ਕੁਮਾਰ ਅਤੇ ਦੇਵੇਂਦਰ ਫੜਨਵੀਸ ਦੀ ਹਮਾਇਤੀ ਮਿਲੀ ਅਤੇ ਉਨ੍ਹਾਂ ਨਿਜੀ ਤੌਰ ‘ਤੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸਿੱਖ ਪੰਥ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਾਇਆ ਸੀ।

Leave a Reply

Your email address will not be published. Required fields are marked *