ਗਾਇਕ ਗਿੱਪੀ ਗਰੇਵਾਲ ਨੂੰ ਧਮਕੀ II ਇਸ ਗੈਂਗਸਟਰ ਦਾ ਨਾਮ ਆਇਆ ਸਾਹਮਣੇ II ਜਾਣੋ ਪੂਰੀ ਖਬਰ

Sharing is caring!

ਪੰਜਾਬੀ ਗਾਇਕ ਪਰਮੀਸ਼ ਵਰਮਾ ਤੋਂ ਬਾਅਦ ਹੁਣ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਐਕਟਰ ਤੇ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਮੀਸ਼ ਵਰਮਾ ‘ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਨੇ ਹੀ ਵਟਸਐਪ ਦੇ ਜ਼ਰੀਏ ਗਿੱਪੀ ਗਰੇਵਾਲ ਨੂੰ ਧਮਕੀ ਦਿੱਤੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।  ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗੈਂਗਸਟਰ ਦਿਲਪ੍ਰੀਤ ਬਾਬੇ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਵੀਡੀਓ ਐਡੀਟਰ ਪਰਮੀਸ਼ ਵਰਮਾ ‘ਤੇ ਹਮਲਾ ਕੀਤਾ ਸੀ। ਉਸ ਨੇ ਪਰਮੀਸ਼ ਵਰਮਾ ਦੇ ਗੋਲੀ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਝ ਦਿਨ ਮੋਹਾਲੀ ਦੇ ਹਸਪਤਾਲ ‘ਚ ਰਹਿਣਾ ਪਿਆ ਸੀ। ਦਿਲਪ੍ਰੀਤ ਬਾਬੇ ਨੇ ਫੇਸਬੁੱਕ ‘ਤੇ ਪੋਸਟ ਸ਼ੇਅਰ ਕਰਕੇ ਇਸ ਹਮਲੇ ਦੀ ਜਿੰਮੇਵਾਰੀ ਆਪਣੇ ‘ਤੇ ਲਈ ਸੀ। ਕੁਝ ਹੀ ਦਿਨ ਪਹਿਲਾਂ ਹੀ ਗੈਂਗਸਟਰ ਦਿਲਪ੍ਰੀਤ ਬਾਬੇ ਨੇ ਨੰਗਲ ਦੇ ਇਕ ਵਪਾਰੀ ਨੂੰ ਵੀ ਧਮਕੀ ਦੇ ਕੇ ਉਸ ਕੋਲੋ ਫਿਰੌਤੀ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਸ ਵਪਾਰੀ ਨੇ ਇਸ ਸੰਬੰਧੀ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਇਲਾਵਾ ਪੰਜਾਬੀ ਗਾਇਕ ਬਲਕਾਰ ਸਿੱਧੂ ਤੇ ਰਾਏ ਜੁਝਾਰ ਨੂੰ ਵੀ ਧਮਕੀਆਂ ਮਿਲੀਆਂ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸਬ ਡਵੀਜ਼ਨ ਡੇਰਾਬੱਸੀ ਪਿੰਡ ਬੇੜਾ ਨੇੜੇ ‘ਊਸ਼ਾ ਯਾਨ ਫੈਕਟਰੀ’ ਨੇੜਿਓਂ 22 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਸੀ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਦੇ ਤੌਰ ‘ਤੇ ਕੀਤੀ ਗਈ ਸੀ, ਜੋ ਪੇਸ਼ੇ ਵਜੋਂ ਗਾਇਕ ਸੀ। ਮ੍ਰਿਤਕ ਨੂੰ ਗੋਲੀਆਂ ਮਾਰ ਕੇ ਬੁਰੀ ਤਰ੍ਹਾ ਮੌਤ ਦੇ ਘਾਟ ਉਤਾਰਿਆ ਗਿਆ ਸੀ।

Leave a Reply

Your email address will not be published. Required fields are marked *