Uncategorized

ਜਦੋਂ, ਇਕ ਸਕੂਲ ਚ ਬੱਚੇ ਨੇ ਕਿਹਾ ਪਿਓ ਮੇਰਾ ਗੁਰੂ ਗੋਬਿੰਦ ਸਿੰਘ ਅੈ

Sharing is caring!

ਕਿਸੇ ਦਾ ਪਿਤਾ ਮੰਤਰੀ ਹੈ ਕਿਸੇ ਦਾ ਮੁੱਖ ਮੰਤਰੀ ਕਿਸੇ ਦੀ ਪਟਵਾਰੀ ਜਿੰਨੀ ਚਲਦੀ ਹੈ ਕਿਸੇ ਦੀ ਡੀਂ. ਸੀ ਜਿੰਨੀ ਚਲਦੀ ਹੈ ਮੇਰੇ ਪਿਤਾ ਜੀ ਦੀ ਦੋਨੋਂ ਜਹਾਨਾ ਵਿੱਚ ਚਲਦੀ ਹੈ ਜਿੰਨਾਂ ਦਾ ਨਾਮ ਹੈ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ .. ਦਸੰਬਰ 1704 ਦਾ ਉਹ ਸ਼ਹੀਦੀ ਹਫ਼ਤਾ ਜਦੋਂ ਮੇਰੇ ਚੋਜੀ ਪ੍ਰੀਤਮ, ਸਾਹਿਬ-ਏ-ਕਮਾਲ, ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਉਤੇ ਕਹਿਰ ਬਣ ਕੇ ਆਇਆ, ਜਦ ਜ਼ੁਲਮ ਦੀ ਵੀ ਅੱਤ ਹੋ ਗਈ।

ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ 6 ਮਹੀਨੇ ਦੇ ਲੰਬੇ ਸਮੇਂ ਦੇ ਘੇਰੇ ਤੋਂ ਬਾਅਦ, ਕਿਸ ਤਰ੍ਹਾਂ ਜਦ ਝੂਠੀਆਂ ਕਸਮਾਂ ਖਾ ਕੇ ਦਸਮੇਸ਼ ਪਿਤਾ ਜੀ ਨੂੰ ਕਿਲ੍ਹਾ ਖਾਲੀ ਕਰਨ ਲਈ ਕਿਹਾ ਗਿਆ ਅਤੇ ਬਾਅਦ ਵਿੱਚ ਜਿਸ ਤਰ੍ਹਾਂ ਉਨ੍ਹਾਂ ਕਸਮਾਂ ਨੂੰ ਛਿੱਕੇ ਟੰਗ ਕੇ ਦਸਮੇਸ਼ ਪਿਤਾ ਦੇ ਭੁੱਖੇ-ਭਾਣੇ ਸਿੱਖਾਂ, ਅਤੇ ਗੁਰੂ ਸਾਹਿਬ ਦੇ ਪੂਰੇ ਪਰਿਵਾਰ ‘ਤੇ ਹਮਲਾ ਕਰ ਦਿੱਤਾ ਗਿਆ।


ਪਿੱਛੇ ਜਾਲਮ ਫੌਜਾਂ ਦਾ ਟਿੱਡੀ ਦਲ, ਦੂਜੇ ਪਾਸੇ ਗਿਣਤੀ ਵਿੱਚ ਸਿੱਖਾਂ ਦੀ ਗਿਣਤੀ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ, ਅੱਗੇ ਸਰਸਾ ਨਦੀ ਵੀ ਚੜ੍ਹੀ ਹੋਈ ਅਤੇ ਉਤੋਂ ਪੋਹ ਦਾ ਸਰਦ ਮਹੀਨਾ ਅਤਿ ਦੀ ਠੰਡੀ ਰਾਤ ਦਾ ਸਮਾਂ ਤੇ ਅੱਗੇ ਸਰਸਾ ਦਾ ਠੰਡਾ ਪਾਣੀ। ਸਤਿਗੁਰੂ ਜੀ ਦੇ ਹੁਕਮ ਅਨੁਸਾਰ ਸਿੰਘਾਂ ਨੇ ਆਪਣੇ ਘੌੜੇ ਸਰਸਾ ਨਦੀ ਵਿੱਚ ਠੇਲ੍ਹ ਦਿੱਤੇ। ਇਸ ਸਰਸਾ ਨਦੀ ਦੇ ਕੰਢੇ ‘ਤੇ ਸਤਿਗੁਰੂ ਜੀ ਦਾ ਪਰਿਵਾਰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ, ਜੋ ਮੁੜ ਕਦੇ ਮਿਲ ਨਾ ਸਕਿਆ। ਇੱਕ ਕਵੀ ਲਿਖਦਾ ਹੈ:

ਖੁਸ਼ੀ ਨਾਲ ਕੁਰਬਾਨੀਆਂ ਦੇਣ ਚੱਲੇ, ਜੋੜੀ ਏਸ ਪਾਸੇ, ਜੋੜੀ ਓਸ ਪਾਸੇ।ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਇੱਕ ਪਾਸੇ, ਗੁਰੂ ਕੇ ਮਹਿਲ ਇੱਕ ਪਾਸੇ ਅਤੇ ਸਤਿਗੁਰੂ ਜੀ ਦੋ ਵੱਡੇ ਸਾਹਿਬਜ਼ਾਦਿਆਂ ਅਤੇ ਗਿਣਤੀ ਦੇ ਕੁੱਲ 40 ਸਿੰਘਾਂ ਦੇ ਨਾਲ ਤੀਜੇ ਹਿੱਸੇ ਵਿੱਚ ਵੰਡੇ ਇੱਕ ਪਾਸੇ ਨੂੰ ਚੱਲ ਪਏ। ਪੂਰਾ ਪਰਿਵਾਰ ਵਿਛੜ ਗਿਆ, ਉਸ ਸਥਾਨ ਤੇ ਅੱਜ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਥਿਤ ਹੈ। ਰਸਤੇ ਵਿੱਚ ਚਲਦਿਆਂ ਗੁਰੂ ਕੇ ਸਿੰਘਾ ਨੇ ਪਾਤਸ਼ਾਹ ਨੂੰ ਸਵਾਲ ਕਰ ਦਿੱਤਾ, ‘ਪਾਤਸ਼ਾਹ ਜੀਉ! ਛੋਟੇ ਸਾਹਿਬਜ਼ਾਦੇ ਕਿੱਧਰ ਨੂੰ ਚਲੇ ਗਏ ਹਨ?’ ਤਾਂ ਪਾਤਸ਼ਾਹ ਮੁਸਕਰਾਉਂਦੇ ਹੋਏ ਕਹਿਣ ਲੱਗੇ,

‘ਉਹ ਆਪਣਾ ਫਰਜ਼ ਨਿਭਾਉਣ ਲਈ ਆਪਣੀ ਮੰਜ਼ਿਲ ਨੂੰ ਚਲੇ ਗਏ ਹਨ’ ਤਾਂ ਸਿੱਖਾਂ ਨੇ ਦੂਜਾ ਸਵਾਲ ਕਰ ਦਿੱਤਾ ਕਿ ਸਤਿਗੁਰੂ ਜੀ ਹੁਣ ਆਪਾਂ ਕਿੱਧਰ ਨੂੰ ਜਾਣਾ ਹੈ ਤਾਂ ਪਾਤਸ਼ਾਹ ਫਿਰ ਬੋਲੇ ਜੋ ਕਿਸੇ ਕਵੀ ਨੇ ਬੜਾ ਸੁਹਣਾ ਹਮਨੇ ਭੀ ਪਹੁੰਚਣਾ ਹੈ, ਉਸ ਮੁਕਾਮ ਪਰ ਜਲਦ ਤਰ। ਕਟਵਾਣੇ ਹੋਂਗੇ ਜਹਾਂ ਜਾ ਕਰ, ਤੁਮਕੋ ਆਪਣੇ ਸਰ (ਸਿਰ/ਸੀਸ)। ਹੋਂਗੇ ਸ਼ਹੀਦ ਲੜ ਕਰ, ਯਹ ਦੋਨੋਂ ਪਿਸ਼ਰ। ਰਹਿ ਜਾਉਂਗਾ ਇਕੇਲਾ, ਮੈਂ ਕੱਲ੍ਹ ਤੱਕ ਲੁਟਾ ਕੇ ਘਰ। ਪਹਿਲੇ ਬਾਪ ਕਟਵਾਇਆ, ਅਬ ਬੇਟੇ ਕਟਵਾਉਂਗਾ, ਗੁਰੂ ਨਾਨਕ ਕਾ ਬਾਗ ਹੈ, ਖ਼ੂਨ-ਏ-ਜਿਗਰ ਸੇ ਸਜਾਉਂਗਾ।

ਇਸ ਤਰ੍ਹਾਂ ਸਤਿਗੁਰੂ ਜੀ ਸਰਸਾ ਪਰਿਵਾਰ ਕਰਕੇ ਚਮਕੌਰ ਦੀ ਕੱਚੀ ਗੜੀ ਵਿਚ ਪੁੱਜੇ, ਤਾਂ ਸਿੱਖਾਂ ਫਿਰ ਪੁੱਛ ਕੀਤੀ, ਪਾਤਸ਼ਾਹ! ਇਹ ਕਿਹੜੀ ਜਗ੍ਹਾ ਹੈ? ਤਾਂ ਦਸਮੇਸ਼ ਪਿਤਾ ਜੀ ਨੇ ਜੁਆਬ ਦਿੰਦਿਆਂ ਕਿਹਾ, ਜਿਸ ਖਿੱਤੇ ਮੇਂ ਕਹਿਤੇ ਥੇ ਆਣਾ, ਯਹ ਵੁਹੀ ਹੈ। ਜਿਸ ਜਗ੍ਹਾ ਸੇ ਲੂਟ ਕਰ ਹੈ ਜਾਣਾ, ਯਹ ਵੁਹੀ ਹੈ।
ਜਿਸ ਜਗ੍ਹਾ ਪਰ ਹੈ, ਬੱਚੋਂ ਕੋ ਕਟਾਨਾ, ਯਹ ਵੁਹੀ ਹੈ। ਮਾਟੀ ਕਹਿ ਦੇਤੀ ਹੈ ਟਿਕਾਣਾ, ਯਹ ਵੁਹੀ ਹੈ।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>