Uncategorized

ਜਦੋਂ ਰਾਜਪਾਲ ਨੂੰ ਸੌਂਪਿਆ 6 ਲੱਖ ਕਿਸਾਨਾਂ ਦੇ ਦਸਤਖਤਾਂ ਵਾਲਾ ਮੰਗ ਪੱਤਰ…

Sharing is caring!

ਜਦੋਂ ਰਾਜਪਾਲ ਨੂੰ ਸੌਂਪਿਆ 6 ਲੱਖ ਕਿਸਾਨਾਂ ਦੇ ਦਸਤਖਤਾਂ ਵਾਲਾ ਮੰਗ ਪੱਤਰ…..ਚੰਡੀਗੜ੍ਹ (ਨਿਆਮੀਆਂ, ਰਵਿੰਦਰ) : ਕਿਸਾਨ ਕਰਜ਼ਾ ਮੁਆਫੀ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗਲਵਾਰ ਨੂੰ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ‘ਚ ਹਜ਼ਾਰਾਂ ਦੀ ਗਿਣਤੀ ‘ਚ ਇਕੱਠੇ ਹੋ ਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਦੇ

ਰਾਜਪਾਲ ਨੂੰ ਸੌਂਪਣਗੇ 6 ਲੱਖ ਕਿਸਾਨਾਂ ਦੇ ਦਸਤਖਤਾਂ ਵਾਲਾ ਮੰਗ ਪੱਤਰ

ਰਾਜਪਾਲ ਨੂੰ ਸੌਂਪਣਗੇ 6 ਲੱਖ ਕਿਸਾਨਾਂ ਦੇ ਦਸਤਖਤਾਂ ਵਾਲਾ ਮੰਗ ਪੱਤਰ #Mohali #FarmersProtest

Posted by JagBani on Tuesday, September 4, 2018

ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ‘ਚ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ।ਯੂਨੀਅਨ ਦੇ ਪ੍ਰਧਾਨ ਰਾਜੇਵਾਲ ਅਤੇ ਹੋਰ ਆਗੂਆਂ ਨੇ ਕਿਸਾਨਾਂ ਦੇ ਮੈਮੋਰੈਂਡਮ ਦੇ ਵੱਡੇ-ਵੱਡੇ ਬੰਡਲ ਸਿਰਾਂ ‘ਤੇ ਚੁੱਕੇ ਹੋਏ ਸਨ, ਜਿਨ੍ਹਾਂ ‘ਤੇ ਸਾਰੇ ਪੰਜਾਬ ‘ਚੋਂ 6 ਲੱਖ ਕਿਸਾਨਾਂ ਨੇ ਦਸਤਖਤ ਕੀਤੇ ਹੋਏ ਸਨ। ਚੰਡੀਗੜ੍ਹ ਪੁਲਸ ਵਲੋਂ ਸ਼ਹਿਰ ‘ਚ ਦਾਖਲ ਹੋਣ ਸਮੇਂ ਜਦੋਂ ਕਿਸਾਨਾਂ ਨੂੰ ਰੋਕਿਆ ਗਿਆ ਤਾਂ ਕਿਸਾਨ ਸੜਕ ‘ਤੇ ਹੀ ਧਰਨਾ ਲਾ ਕੇ ਬੈਠ ਗਏ। ਇਸ ਮੌਕੇ ਯੂਨੀਅਨ ਦਾ ਇਕ ਵੱਡਾ 15 ਮੈਂਬਰਾਂ ਦਾ ਵਫਦ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਰਾਜ ਭਵਨ ਵਿਖੇ ਮੈਮੋਰੈਂਡਮ ਦੇਣ ਗਿਆ।ਇਸ ਮੌਕੇ ਰਾਜੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੀਆਂ ਵੋਟਾਂ ਬਟੋਰਨ ਲਈ ਕਿਸਾਨਾਂ ਸਿਰ ਚੜ੍ਹਿਆ ਹਰ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ, ਜੋ ਉਨ੍ਹਾਂ ਦੇ ਚੋਣ ਮੈਨੀਫੈਸਟੋ ‘ਚ ਦਰਜ ਹੈ ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਨਾਲ ਡਰਾਮੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨਾਂ ਦੇ ਵਫਦ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਉਹ ਖੁਦ ਕਾਂਗਰਸ ਦਾ ਮੈਨੀਫੈਸਟੋ ਪੜ੍ਹਨ ਅਤੇ ਕੈਪਟਨ ਵਲੋਂ ਕੀਤੇ ਗਏ ਹਰ ਵਾਅਦੇ ਨੂੰ ਤੁਰੰਤ ਪੂਰਾ ਕਰਨ ਦੇ ਹੁਕਮ ਦੇਣ। ਜਦੋਂ ਰਾਜਪਾਲ ਨੂੰ ਸੌਂਪਿਆ 6 ਲੱਖ ਕਿਸਾਨਾਂ ਦੇ ਦਸਤਖਤਾਂ ਵਾਲਾ ਮੰਗ ਪੱਤਰ…

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>