ਦਿੱਲੀ ਚ ਲੱਗਿਆ ਸੰਤ ਭਿੰਡਰਾਂਵਾਲਿਆਂ ਦਾ 21 ਫ਼ੁੱਟ ਦਾ ਪੋਸਟਰ…ਕਰਦੋ ਦੱਬ ਕੇ ਸ਼ੇਅਰ

Sharing is caring!

Image result for bhindranwale posterਸੰਤ ਜਰਨੈਲ ਸਿੰਘ ਜੀ ਦਾ ਨਾਮ ਸਾਰੀ ਕੌਮ ਵਿੱਚ ਉੱਘਾ ਹੈ ਪਰ ਅਫਸੋਸ ਕਿ ਉਨ੍ਹਾਂ ਦੀ ਚਲਾਈ ਹੋਈ ਲਹਿਰ ਅਤੇ ਉੱਚੇ ਸੁੱਚੇ ਜੀਵਨ ਬਾਰੇ ਕੋਈ ਘੱਟ ਹੀ ਜਾਣਦਾ ਹੈ । ਜਦੋਂ ਹਿੰਦੂ ਸਰਕਾਰ ਨੇ ਅੱਤ ਦੀ ਚੁੱਕ ਕੇ ਸਿੱਖੀ ਨੂੰ ਖਤਮ ਕਰਨ ਦੀ ਠਾਣ ਲਈ ਅਤੇ ਸਿੱਖਾਂ ਨੂੰ ਕਿਤੋਂ ਵੀ ਇਨਸਾਫ ਨਾ ਮਿਲਿਆ ਤਾਂ ਉਸ ਵਕਤ ਸੰਤ ਜਰਨੈਲ ਸਿੰਘ ਜੀ ਨੇ ਹੀ ਸਿੱਖਾਂ ਦੀ ਬਾਂਹ ਫੜੀ ਅਤੇ ਸਿੱਖਾਂ ਨੂੰ ਮਾਨਸਿਕ ਅਤੇ ਆਤਮਕ ਪੱਖੋਂ ਬਲਵਾਨ ਕਰਕੇ ਜ਼ੁਲਮ ਵਿਰੁੱਧ ਅਵਾਜ ਚੁੱਕਣ ਲਈ ਪ੍ਰੇਰਿਆ ।

ਕਿਉ ਪੈਂਦੀ ਫਿਰ ਧੱਕ Champion !!!

ਕਿਉ ਪੈਂਦੀ ਫਿਰ ਧੱਕ Champion !!!ਦਿੱਲੀ ਚ ਲੱਗਿਆ ਸੰਤ ਭਿੰਡਰਾਂਵਾਲਿਆਂ ਦਾ 21 ਫ਼ੁੱਟ ਦਾ ਪੋਸਟਰ…ਕਰਦੋ ਦੱਬ ਕੇ ਸ਼ੇਅਰ

Posted by Fateh Channel on Wednesday, July 11, 2018

ਸੰਤ ਜਰਨੈਲ ਸਿੰਘ ਜੀ ਦੀ ਨਿਡਰਤਾ, ਬਹਾਦਰੀ ਅਤੇ ਸੱਚੀ ਰਹਿਣੀ ਬਹਿਣੀ ਸਦਕਾ ਹਰ ਕੋਈ ਉਨ੍ਹਾਂ ਵੱਲ ਖਿੱਚਿਆ ਜਾਂਦਾ ਸੀ । ਉਨ੍ਹਾਂ ਦੇ ਪ੍ਰਚਾਰ ਸਦਕਾ ਸਿੱਖਾਂ ਵਿੱਚ ਅਜਾਦੀ ਦੀ ਲਹਿਰ ਦੌੜ ਪਈ । ਉਨ੍ਹਾਂ ਦੀ ਚਲਾਈ ਹੋਈ ਲਹਿਰ ਸਦਕਾ ਹਜਾਰਾਂ ਨੇ ਅੰਮ੍ਰਿਤ ਛਕਿਆ, ਨੌਜਵਾਨਾਂ ਦੇ ਸਿਰਾਂ ਤੇ ਦਸਤਾਰਾਂ ਸਜ ਗਈਆਂ, ਕੁੜੀਆਂ ਦੇ ਸਿਰਾਂ ਤੇ ਦੁੱਪਟੇ ਆ ਗਏ ਅਤੇ ਸਿੱਖ ਜਵਾਨੀ ਸ਼ਰਾਬ ਅਤੇ ਹੋਰ ਨਸ਼ੇ ਛੱਡ ਕੇ ਧਰਮ ਦੇ ਰਾਹ ਤੇ ਤੁਰ ਪਈ । ਸੰਤ ਜੀ ਨੇ ਸਿੱਖਾਂ ਨੂੰ ਪੂਰਨ ਤੌਰ ਤੇ ਸੰਤ ਸਿਪਾਹੀ ਬਣਨ ਲਈ ਪ੍ਰੇਰਿਆ ਅਤੇ ਹਮੇਸ਼ਾਂ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਲਈ ਵੰਗਾਰਿਆ । ਸਰਕਾਰ ਲਈ ਇਹ ਲਹਿਰ ਹਜ਼ਮ ਕਰਨੀ ਔਖੀ ਸੀ ਕਿਉਂ ਕਿ ਉਹ ਤਾਂ ਸਿੱਖੀ ਨੂੰ ਖਤਮ ਕਰਕੇ ਹਿੰਦੂ ਧਰਮ ਵਿੱਚ ਜਬਤ ਕਰਨਾ ਚਾਹੁੰਦੀ ਸੀ ਤਾਂ ਕਿ ਸਿੱਖ ਆਪਣੇ ਧਰਮ ਨੂੰ ਛੱਡ ਕੇ ਸਿਰਫ ਹਿੰਦੁਸਤਾਨ ਦੇ ਵਫਾਦਾਰ ਹੋ ਜਾਣ ।Image result for bhindranwale poster ਇਸ ਆਸ਼ੇ ਨੂੰ ਮੁੱਖ ਰੱਖ ਕੇ ਸਰਕਾਰ ਨੇ ਸੰਤਾਂ ਨੂੰ ਬਦਨਾਮ ਕਰਨ ਲਈ ਸਾਰਾ ਜ਼ੋਰ ਲਾ ਦਿੱਤਾ ਜਿਸ ਵਿੱਚ ਹਿੰਦੂ ਮੀਡੀਏ ਨੇ ਸਰਕਾਰ ਦਾ ਪੂਰਾ ਪੂਰਾ ਸਾਥ ਦਿੱਤਾ । ਸੰਤ ਜੀ ਨੂੰ ਕੋਈ ਕਾਂਗਰਸ ਦਾ ਏਜੰਟ ਕਹਿੰਦਾ ਅਤੇ ਕਾਂਗਰਸ ਸੰਤ ਜੀ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿੰਦੀ । ਸਰਕਾਰ ਨੇ ਕਈ ਕਮੀਨੀਆਂ ਚਾਲਾਂ ਚੱਲੀਆਂ ਜਿਵੇਂ ਕਿ ਗਾਂਵਾਂ ਦੇ ਸਿਰ ਵੱਢ ਕੇ ਹਿੰਦੂ ਮੰਦਰਾਂ ਵਿੱਚ ਸੁੱਟ ਦੇਣੇ, ਹਿੰਦੂਆਂ ਨੂੰ ਮਾਰ ਦੇਣਾ ਅਤੇ ਹੋਰ ਕਈ ਹਿੰਸਕ ਕਾਰਵਾਈਆਂ ਕਰਵਾਉਣੀਆਂ ਅਤੇ ਇਹਨਾਂ ਦਾ ਸਾਰਾ ਇਲਜ਼ਾਮ ਸੰਤ ਜਰਨੈਲ ਸਿੰਘ ਦੇ ਨਾਂ ਲਾ ਦੇਣਾ ਤਾਂ ਕਿ ਹਿੰਦੂ ਬਹੁ ਗਿਣਤੀ ਕਾਂਗਰਸ ਦੇ ਹੱਕ ਵਿੱਚ ਹੋ ਕੇ ਵੋਟਾਂ ਪਾਉਣ ਅਤੇ ਸਿੱਖਾਂ ਦੇ ਵਿਰੁੱਧ ਹੋ ਜਾਣ ਜਿਸ ਨਾਲ ਸਰਕਾਰ ਨੂੰ ਦਰਬਾਰ ਸਾਹਿਬ ਤੇ ਹਮਲਾ ਕਰਕੇ ਹਜ਼ਾਰਾਂ ਸਿੱਖਾਂ ਨੂੰ ਕਤਲ ਕਰਨ ਵਿੱਚ ਅਸਾਨੀ ਹੋ ਸਕੇ । ਹੋਇਆ ਤਾਂ ਬਿਲਕੁਲ ਇੰਝ ਹੀ ਪਰ ਸੰਤ ਜੀ ਦੇ ਵਿਰੁੱਧ ਜੋ ਨਿਰਤੱਥ ਦੋਸ਼ ਲਾਏ ਗਏ ਉਹ ਹੁਣ ਲੋਕਾਂ ਵੱਲੋਂ ਸੱਚ ਸਮਝੇ ਜਾਣ ਲੱਗ ਪਏ ਹਨ ।Image result for baba bhindranwale4 ਪੰਜਾਬ ਵਿੱਚ ਬਹੁਤੇ ਲੋਕ ਤਾਂ ਸੰਤ ਜੀ ਨੂੰ ਹੀ ਦਰਬਾਰ ਸਾਹਿਬ ਤੇ ਹਮਲੇ ਦਾ ਕਾਰਨ ਸਮਝਦੇ ਹਨ ਜਦ ਕਿ ਸਚਾਈ ਕੁੱਝ ਹੋਰ ਹੈ । ਵਿਚਾਰ ਕੀਤਿਆਂ ਇਹ ਨਤੀਜਾ ਸਾਫ ਨਿਕਲ ਆਉਂਦਾ ਹੈ ਕਿ ਸੰਤ ਜੀ ਨਿਰਦੋਸ਼ ਸਨ ਜਿੰਨ੍ਹਾਂ ਨੇ ਦਰਬਾਰ ਸਾਹਿਬ ਦੀ ਰਾਖੀ ਅਤੇ ਸਿੱਖਾਂ ਦੇ ਹੱਕ ਵਿੱਚ ਲੜਦਿਆਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ ।

Leave a Reply

Your email address will not be published. Required fields are marked *