Uncategorized

ਦਿੱਲੀ ਚ ਹੋਇਆ ਬਾਦਲਾਂ ਦਾ ਪਿੱਟ ਸਿਆਪਾ II ਦੇਖੋ ਵੀਡੀਓ ਅਤੇ ਸ਼ੇਅਰ ਕਰੋ

Sharing is caring!

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਬਹਿਬਲ ਕਾਂਡ ਤੇ ਬਰਗਾੜੀ ਕਾਂਡ ਦੇ ਸਬੰਧ ‘ਚ ਆਪਣੀ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਕਰੀਬ 182 ਪੰਨਿਆਂ ਦੀ ਰਿਪੋਰਟ ਸੌਂਪੀ ਸੀ। ਇਸ ਰਿਪੋਰਟ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਰਿਪੋਰਟ ਮੁਤਾਬਿਕ ਪ੍ਰਕਾਸ਼ ਸਿੰਘ ਬਾਦਲ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ ਲੋਕਾਂ ‘ਤੇ ਗੋਲੀ ਚਲਾਉਣ ਦਾ ਹੁਕਮ ਦਿੱਤਾ ਗਿਆ ਸੀ।

ਦਿੱਲੀ ਚ ਬਾਦਲਾਂ ਦਾ ਜਬਰਦਸਤ ਵਿਰੋਧ , ਮਨਜੀਤ ਜੀ ਕੇ ਤੱਕ ਪਹੁੰਚਾਉ

Posted by Hira Singh Fateh on Sunday, September 2, 2018

ਜਿਸ ਤੋਂ ਬਾਅਦ ਅਕਾਲੀ ਦਲ ਦੇ ਨੇਤਾਵਾਂ ਨੇ ਇਸਦਾ ਜਮ ਕੇ ਵਿਰੋਧ ਕੀਤਾ। ਉਹਨਾਂ ਕਾਂਗਰਸ ਦੇ ਥਾਂ-ਥਾਂ ਪੁਤਲੇ ਵੀ ਫੂਕੇ। ਉਹਨਾਂ ਕਿਹਾ ਕਿ ਅਕਾਲੀ ਦਲ ਨੂੰ ਝੁੱਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉੱਥੇ ਹੀ ਵਿਧਾਨਸਭਾ ਵਿੱਚ ਕੈਪਟਨ ਸਰਕਾਰ ਨੇ ਪ੍ਰਕਾਸ਼ ਸਿੰਘ ਬਾਦਲ ਲਈ ਭੈੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।ਜਿਸ ਕਾਰਨ ਅਕਾਲੀ ਦਲ ਵਿੱਚ ਕਾਫੀ ਰੋਸ ਪਾਇਆ ਗਿਆ।ਦੱਸ ਦੇਈਏ ਕਿ ਹੁਣ ਪ੍ਰਕਾਸ਼ ਸਿੰਘ ਬਾਦਲ ਨੇ ਵੀ ਇਸ ਮਾਮਲੇ ‘ਤੇ ਆਪਣਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕੈਪਟਨ ਵਲੋਂ ਉਹਨਾਂ ਲਈ ਬਹੁਤ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਪਰ ਉਹਨਾਂ ਨੂੰ ਕੈਪਟਨ ਤੋਂ ਹੋਰ ਉਮੀਦ ਵੀ ਨਹੀਂ ਸੀ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਉਹ ਯਾਦ ਕਰਵਾਉਣਾ ਚਾਹੁੰਦੇ ਹਨ ਕਿ ਜਿਸ ਪਾਰਟੀ ਦੀ ਉਹ ਅਗਵਾਈ ਕਰ ਰਹੇ ਹਨ। ਉਸੇ ਪਾਰਟੀ ਨੇ ਸਿੱਖਾਂ ਨੂੰ ਡੂੰਘੇ ਜਖ਼ਮ ਦਿੱਤੇ ਹਨ। ਇਹ ਪਾਰਟੀ ਖਾਲਸਾ ਪੰਥ ਦੇ ਪਵਿੱਤਰ ਅਸਥਾਨ ਸ਼੍ਰੀ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕਰਨ ਵਾਲੇ ਪਾਪ ਦੀ ਭਾਗੀਦਾਰ ਹੈ। ਉਹਨਾਂ ਕਿਹਾ ਕਿ ਕੈਪਟਨ ਆਜ ਵੀ ਇੰਦਰਾ ਨੂੰ ਇੰਦਰਾ ਜੀ ਕਹਿ ਕੇ ਬੁਲਾਉਂਦੇ ਹਨ।ਬਾਦਲ ਨੇ ਕੈਪਟਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ ਉਹਨਾਂ ਵਲੋਂ ਲਗਾਈ ਅੱਗ ਵਿੱਚ ਝੁਲਸ ਰਿਹਾ ਹੈ। ਹੁਣ ਉਹ ਪੰਜਾਬੀਆਂ ਨੂੰ ਹੋਰ ਪਰੇਸ਼ਾਨ ਨਾ ਕਰਨ। ਉਹਨਾ ਕਿਹਾ ਕਿ ਸਾਡੀ ਪਾਰਟੀ ਕਿਸੇ ਵੀ ਭਾਈਚਾਰਕ ਸਾਂਝ ਨਾਲ ਖਿਲਵਾੜ ਨਹੀਂ ਕਰਦੀ। ਜਿੱਥੇ ਤੱਕ ਇਸ ਕਮਿਸ਼ਨ ਦੀ ਰਿਪੋਰਟ ਵਿੱਚ ਨਾਂਅ ਆਉਣ ਦੀ ਗੱਲ ਹੈ ਨਾਂ ਤਾਂ ਉਹਨਾਂ ਕਿਹਾ ਕਿ ਉਹਨਾਂ ਨੇ ਕੋਈ ਵੀ ਗੋਲੀ ਚਲਾਉਣ ਦੇ ਹੁਕਮ ਨਹੀਂ ਦਿੱਤੇ ਸਨ। ਉਹਨਾਂ ‘ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>