ਦੇਖੋ ਅੱਜ ਦਰਬਾਰ ਸਹਾਿਬ ਪਰਿਕਰਮਾ ਵਿੱਚ ਕੀ ਕੁੱਝ ਹੋਇਆ .. ਖਾਲਿਸਤਾਨੀ ਰੰਗ ਵਿੱਚ ਰੰਗਿਆ ਚੋਗਿਰਦਾ..

Sharing is caring!

ਘੱਲੂਘਾਰਾ ਦਿਵਸ : ਸ੍ਰੀ ਦਰਬਾਰ ਸਾਹਿਬ ‘ਚ ਖਾਲਿਸਤਾਨੀਆਂ ਵਲੋਂ ਨਾਅਰੇਬਾਜ਼ੀ, ਮਾਹੌਲ ਤਣਾਅਪੂਰਨ …ਸ੍ਰੀ ਦਰਬਾਰ ਸਾਹਿਬ ‘ਚ ਅੱਜ ਘੱਲੂਘਾਰੇ ਦਾ 34ਵੀਂ ਸ਼ਰਧਾਂਜਲੀ ਸਮਾਰੋਹ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਅਕਾਲ ਤਖਤ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਖਾਲਿਸਤਾਨੀ ਸਮਰਥਕਾਂ ਨੇ ਖੂਬ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ ਪਰ ਐੱਸ. ਜੀ. ਪੀ. ਸੀ. ਟਾਸਕ ਫੋਰਸ ਅਤੇ ਪੁਲਸ ਨੇ ਸਥਿਤੀ ਨੂੰ ਕੰਟਰੋਲ ਕਰ ਲਿਆ।  ਜਿਵੇਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਕੌਮ ਦੇ ਨਾਂ ਸੰਦੇਸ਼ ਪੜ੍ਹਨਾ ਸ਼ੁਰੂ ਕੀਤਾ, ਖਾਲਿਸਤਾਨੀ ਸਮਰਥਕਾਂ ਨੇ ਇਸ ਸੰਦੇਸ਼ ਦਾ ਵਿਰੋਧ ਕੀਤਾ ਅਤੇ ਖਾਲਿਸਤਾਨ ਦਾ ਝੰਡਾ ਲਹਿਰਾ ਕੇ ਨਾਅਰੇਬਾਜ਼ੀ ਵੀ ਕੀਤੀ। ਖਾਲਿਸਤਾਨੀ ਸਮਰਥਕ ਨਾਅਰੇ ਲਾਉਂਦੇ ਹੋਏ ਸ਼ਾਮਿਆਨੇ ‘ਤੇ ਚੜ੍ਹ ਗਏ। ਸਰਬੱਤ ਖਾਲਸਾ ਦੇ ਜੱਥੇਦਾਰਾਂ ਨੇ ਵੀ ਆਪਣਾ ਸੰਦੇਸ਼ ਕੌਮ ਦੇ ਨਾਂ ਜਾਰੀ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੇ ਸੰਦੇਸ਼ ਨੂੰ ਨਕਾਰ ਦਿੱਤਾ। ਸਰਬੱਤ ਖਾਲਸਾ ਦੇ ਆਗੂਆਂ ਦਾ ਕਹਿਣਾ ਸੀ ਕਿ ਜਿਹੜਾ ਸੰਦੇਸ਼ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਹੈ, ਉਹ ਕੌਮ ਦੇ ਨਕਾਰੇ ਹੋਏ ਜੱਥੇਦਾਰ ਹਨ ਅਤੇ ਉਨ੍ਹਾਂ ਦਾ ਸਿੱਖ ਕੌਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Leave a Reply

Your email address will not be published. Required fields are marked *