Uncategorized

ਸਾਰਾਗੜ੍ਹੀ ਦੀ ਜੰਗ ਵਿੱਚ ਸਿੱਖਾਂ ਦੀ ਬਹਾਦੁਰੀ ਦਾ ..ਪੂਰੀ ਦੁਨੀਆ ਵਿੱਚ ਚਰਚਾ……

Sharing is caring!

11- 12 ਸਤੰਬਰ 1897 ਸਾਰਾਗੜੀ ਦੀ ਲੜਾਈ ਸਿੱਖਾਂ ਨੇ ਆਪਣੀ ਦਲੇਰੀ ਅਤੇ ਤਾਕਤ ਦਾ ਲੋਹਾ ਪੂਰੀ ਦੁਨੀਆ ਵਿੱਚ ਮਨਾਇਆ ਹੋਇਆ ਹੈ। ਇਸ ਕਥਨ ਦੀ ਸਾਰਥਕਤਾ ਦਾ ਅੰਦਾਜ਼ਾ ਇਸ ਗੱਲ ਤੋ ਲਗਾਇਆ ਜਾ ਸਕਦੀ ਹੈ ਕੀ ਅੱਜ ਵੀ ਦੂਰ-ਦੁਰਾਡੇ ਬੈਠੀਆਂ ਮਾਂਵਾਂ ਆਪਣੇ ਬੱਚਿਆਂ ਨੂੰ ਸਿੱਖਾਂ ਵਾਂਗੂ ਬਹਾਦੁਰ ਬਣਨ ਲਈ ਪ੍ਰੇਰਦੀਆਂ ਹਨ । ਹਾਲਾਕਿਂ ਇੱਕ ਗੱਲ ਤੋ ਕਦੇ ਵੀ ਮੁਨਕਰ ਨਹੀ ਹੋਇਆ ਜਾ ਸਕਦਾ

ਸਾਰਾਗੜੀ ਦੀ ਇਤਿਹਾਸਿਕ ਲੜਾਈ ….

Posted by Manpreet Singh on Sunday, September 10, 2017

ਕਿ ਸਿੱਖਾਂ ਨੇ ਇਤਿਹਾਸ ਬਣਾਇਆ ਤਾ ਬਹੁਤ ਹੈ ਪਰ ਸੰਭਾਲਣ ਦੇ ਪਾਸਿਓਂ ਓਹ ਬਹੁਤ ਪਛੜੇ ਰਹੇ ਹਨ । ਸਿੱਖਾਂ ਦੀ ਬਹਾਦੁਰੀ ਦੇ ਬਹੁਤ ਸਾਰੇ ਕਿੱਸੇ ਅੱਜ ਵੀ ਵਰਤਮਾਨ ਸਮੇ ਦੀਆ ਅੱਖਾਂ ਤੋ ਓਝਲ ਪਏ ਹਨ। ਐਸਾ ਹੀ ਇਕ ਕਿੱਸਾ ਹੈ ‘ਸਾਰਾਗੜੀ ਦੇ ਯੁਧ’ ਦਾ; ਐਸਾ ਯੁਧ ਜਿਸ ਵਿੱਚ ਸਿੱਖਾਂ ਦੀ ਮਹਿਜ਼ 21 ਦੀ ਇੱਕ ਮਾਮੂਲੀ ਜਿਹੀ ਗਿਣਤੀ ਨੇ ਅਫਗਾਨਾ ਦੀ 10,000 ਵਰਗੀ ਇੱਕ ਵੱਡੀ ਗਿਣਤੀ ਨੂੰ ਯੁਧ ਵਿਚ ਲੋਹੇ ਦੇ ਦਾਣੇ ਚੱਬਣ ਲਈ ਮਜਬੂਰ ਕਰ ਦਿੱਤਾ ਸੀ ।ਇਹ ਗੱਲ ਸਤੰਬਰ 1897 ਦੀ ਹੈ ਅਤੇ ਇਸ ਸਦਕਾ 17 ਸਤੰਬਰ 1897 ਨੂੰ ਬਰਤਾਨੀਆ ਸੰਸਦ ਨੇ ਖੜੇ ਹੋ ਕੇ ਤਾੜੀਆ ਸਹਿਤ ਸ਼ਹੀਦ ਹੋਏ ਸਿੱਖਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਸੀ।ਇਸ ਜੰਗ ਨੂੰ ਯੂਨੇਸਕੋ ਵੱਲੋਂ ਪ੍ਰਕਾਸ਼ਿਤ ਦੁਨੀਆ ਦੀਆ ਬੇਹਤਰੀਨ ਅਤੇ ਘਾਤਕ ਅਠ ਬਹਾਦੁਰੀ ਦੀਆ ਯੁਧ ਕਹਾਣੀਆ ਉੱਪਰ ਛਪੀ ਪੁਸਤਕ ਵਿੱਚ ਵੀ ਸ਼ਾਮਿਲ ਕੀਤਾ ਗਿਆ ਹੈ। ਇਹ ਹੀ ਨਹੀ ਇਸਨੂੰ ਵਿਸ਼ਵ ਪਧਰੀ ਪੰਜ ਸਭ ਤੋ ਮਹੱਤਵਪੂਰਨ ਘਟਨਾਵਾਂ ਵਿਚੋਂ ਵੀ ਇੱਕ ਗਿਣਿਆ ਜਾਂਦਾ ਹੈ। ਆਖਿਰਕਾਰ ਐਸਾ ਕੀ ਹੋਇਆ ਸੀਅਤੇ ਕੀ ਸੀ ਇਹ ਸਾਰਾਗੜੀ ਦਾ ਯੁਧ ? ਆਓ ਜਾਣੀਏ ਇਸ ਬਾਰੇ, ਅਤੇ ਨੇੜਿਓਂ ਪਹੁੰਚੀਏ ਸਿੱਖ ਕੌਮ ਦੇ ਇੱਕ ਹੋਰ ਬਹਾਦੁਰੀ ਦੇ ਕਿੱਸੇ ਵਲ :ਸਾਰਾਗੜੀ ਸਮਾਨਾ ਘਾਟੀ ‘ਚ ਕੋਹਾਟ ਜ਼ਿਲ੍ਹੇ ਦਾ ਪਿੰਡ ਹੈ, ਜਿਥੋਂ ਕੁਹਾਟ 35 ਮੀਲ ਅਤੇ ਪਿਸ਼ਾਵਰ 50 ਕੁ ਮੀਲ ਦੀ ਦੂਰੀ ‘ਤੇ ਪੈਂਦਾ ਹੈ। ਇਸ ਚੌਕੀ ਦੀ ਅਹਿਮੀਅਤ ਇਸ ਕਰਕੇ ਜ਼ਿਆਦਾ ਸੀ ਕਿ ਲੋਕਹਾਰਟ ਕਿਲ੍ਹਾ ਤੇ ਗੁਲਸਤਾਨ ਕਿਲ੍ਹੇ ਵਿਚਕਾਰ 6 ਕਿਲੋਮੀਟਰ ਦਾ ਫਾਸਲਾ ਸੀ । ਇਨ੍ਹਾਂ ਦੋਵਾਂ ਕਿਲ੍ਹਿਆਂ ਦੇ ਵਿਚਕਾਰ ਨੀਵੇਂ ਇਲਾਕੇ ਵਿੱਚ ਸਾਰਾਗੜ੍ਹੀ ਸਥਿਤ ਹੈ। ਇਨ੍ਹਾਂ ਦੋਵਾਂ ਕਿਲ੍ਹਿਆਂ ਨੂੰ ਝੰਡੀ ਦਿਖਾਉਣ ਭਾਵ ਦੂਰ ਸੰਚਾਰ ਲਈ ਇਸ ਚੌਕੀ ਦੀ ਸਥਾਪਨਾ ਕੀਤੀ ਗਈ ਸੀ। ਕਮਾਂਡਰ ਬਾਬਾ ਈਸ਼ਰ ਸਿੰਘ ਸਿੱਖ ਸਾਸ਼ਕ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਪ੍ਰਬੰਧ ਤੋਂ ਬਾਅਦ 19ਵੀਂ ਸਦੀ ਦੇ ਅਖੀਰ ਵਿੱਚ ਅੰਗਰੇਜ਼ਾਂ ਨੇ ਇਹ ਇਲਾਕਾ ਅੰਗਰੇਜ਼ ਸਾਮਰਾਜ ਅਧੀਨ ਕਰ ਲਿਆ ਸੀ, ਲੇਕਿਨ ਲੜਾਕੇ ਪਠਾਣ ਤੇ ਕਬਾਇਲੀ ਲੋਕਾਂ ਨੇ ਅੰਗਰੇਜ਼ਾਂ ਦੀ ਅਧੀਨਗੀ ਨੂੰ ਪ੍ਰਵਾਨ ਕਰਨ ਤੋਂ ਗੁਰੇਜ਼ ਕੀਤਾ ਜੋ ਕਿ ਅੰਗਰੇਜ਼ ਹਕੂਮਤ ਖਿਲਾਫ 1896 ਵਿੱਚ ਬਗਾਵਤ ਦਾ ਰੂਪ ਅਖਤਿਆਰ ਕਰ ਗਏ। ਵਪਾਰਕ ਪੱਖ ਤੋਂ ਇਹ ਰਾਹ ਅੰਗਰੇਜ਼ਾਂ ਲਈ ਬਹੁਤ ਪ੍ਰਭਾਵ ਰੱਖਦਾ ਸੀ,  ਜਿਸਦੇ ਚੱਲਦੀਆਂ ਪਠਾਣ ਉਥੋਂ ਲੰਘਦੀਆਂ ਵਪਾਰਿਕ ਅਤੇ ਹੋਰ ਅੰਗਰੇਜ਼ ਫੌਜੀ ਟੁਕੜੀਆਂ ਦਾ ਮਾਲ ਲੁੱਟ ਲੈਂਦੇ। ਇਸ ਸਦਕਾ ਕਾਬੁਲ ਨੂੰ ਵਪਾਰ ਕਰਨ ਲਈ ਕੁਰਮ ਘਾਟੀ ਖਤਰਿਆਂ ਵਿੱਚ ਘਿਰ ਚੁੱਕੀ ਸੀ। ਸਮਾਨਾ ਚੋਟੀ ‘ਤੇ ਅੰਗਰੇਜ਼ 5 ਸਾਲ ਤੋਂ ਆਪਣੇ ਪੈਰ ਜਮਾਈ ਬੈਠੇ ਸਨ।31 ਦਸੰਬਰ, 1896 ਨੂੰ ਕੁਹਾਟ ਪਹੁੰਚੀ ਸਿੱਖ ਬਟਾਲੀਅਨ ਨੂੰ ਸਮਾਨਾ ਘਾਟੀ ਦੀ ਉੱਪਰ ਵਾਲੀ ਚੋਟੀ ‘ਤੇ ਕਬਜ਼ਾ ਕਰਨ ਲਈ ਭੇਜਿਆ ਗਿਆ। ਇਸ ਕਾਰਜ ਲਈ ਬਟਾਲੀਅਨ ਨੂੰ ਦੋ ਭਾਗਾਂ ਵਿੱਚ ਵੰਡ ਦਿੱਤਾ ਗਿਆ। ਰਾਈਟ ਵਿੰਗ ਦੀ ਕਮਾਂਡ ਲੈਫਟੀਨੈਂਟ ਕਰਨਲ ਮਿਸਟਰ ਹੈਗਟਨ ਨੂੰ ਸੌਂਪੀ ਗਈ, ਜਿਸ ਨੇ 2 ਜਨਵਰੀ, 1897 ਨੂੰ ਲਾਕਹਾਰਟ ਕਿਲ੍ਹੇ ‘ਤੇ ਕਬਜ਼ਾ ਕਰ ਲਿਆ ਸੀ।ਇਸ ਪਲਟਣ ਦੀਆਂ ਟੁਕੜੀਆਂ ਕਿਲ੍ਹੇ ਦੇ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਸਾਰਾਗੜ੍ਹੀ, ਦਾਰ, ਸੰਗਰ, ਸਰਟਰੋਪ, ਕੁਰੈਗ ਤੇ ਗੁਲਸਤਾਨ ਵਰਗੀਆਂ ਨਾਜ਼ੁਕ ਥਾਂਵਾਂ ‘ਤੇ ਤਾਇਨਾਤ ਸਨ। ਉੱਪਰ 8 ਜਨਵਰੀ ਨੂੰ ਲੈਫਟ ਵਿੰਗ ਜੋ ਕਿ ਕੈਪਟਨ ਡਬਲਿਊ. ਵੀ. ਗਾਰਡਨ ਅਧੀਨ ਸੀ, ਨੇ ਪਰਚਿਨਾਰ ‘ਤੇ ਕਬਜ਼ਾ ਕਰ ਲਿਆ। ਥਲ ਤੇ ਸਾਦਾ ਨਾਮਕ ਚੌਕੀਆਂ ‘ਤੇ ਵੀ ਇਸ ਲੈਫਟ ਵਿੰਗ ਦਾ ਹੀ ਕਬਜ਼ਾ ਸੀ। ਇਸ ਬਗੈਰ ਕੁਝ ਰਾਖਵੀਂ ਸੈਨਾ ਵੀ ਰੱਖ ਲਈ ਗਈ ਤਾਂ ਕਿ ਲੋੜ ਪੈਣ ‘ਤੇ ਇਸ ਦੀ ਵਰਤੋਂ ਕੀਤੀ ਜਾ ਸਕੇ।27 ਅਗਸਤ ਤੋਂ 8 ਸਤੰਬਰ, 1897 ਦੇ ਸਮੇਂ ਦੇ ਵਿਚਕਾਰ (ਉੜੈਕਜਿਜ਼) ਕਬਾਇਲੀਆਂ ਨੇ ਲੈਫਟ ਵਿੰਗ ਦੀ ਸੁਰੱਖਿਆ ਪੰਕਤੀ ‘ਤੇ ਬੜਾ ਭਿਆਨਕ ਹਮਲਾ ਬੋਲ ਦਿੱਤਾ ਪਰ ਇਨ੍ਹਾਂ ਕਬਾਇਲੀਆਂ ਨੂੰ ਖਦੇੜ ਕੇ 10 ਸਤੰਬਰ ਨੂੰ ਖਣਕੀ ਘਾਟੀ ਵੱਲ ਪਿੱਛੇ ਧੱਕ ਦਿੱਤਾ ਗਿਆ ਪਰ ਸਮਾਨਾ ਪੋਸਟ ਉੱਪਰ 10,000 ਕਬਾਇਲੀਆਂ ਦੇ 4 ਹਮਲਿਆਂ ਨੂੰ ਵੀ ਅਸਫਲ ਬਣਾ ਦਿੱਤਾ ਗਿਆ। ਇਸ ਉਪਰੰਤ ਕਬਾਇਲੀਆਂ ਦੇ ਅਫਰੀਦੀ ਸਰਦਾਰਾਂ ਨੇ ਸਲਾਹ-ਮਸ਼ਵਰਾ ਕਰਕੇ ਸਾਰਾਗੜ੍ਹੀ ‘ਤੇ ਹਮਲੇ ਦੀ ਯੋਜਨਾ ਬਣਾ ਲਈ, ਕਿਉਂਕਿ ਇਸ ਚੌਕੀ ਦੀ ਰਾਖੀ ਲਈ 21 ਜਵਾਨਾਂ ਦੀ ਗਿਣਤੀ ਬਹੁਤ ਹੀ ਘੱਟ ਸੀ। ਉਨ੍ਹਾਂ ਇਸ ਚੌਕੀ ਨੂੰ 12 ਸਤੰਬਰ ਵਾਲੇ ਦਿਨ ਚਾਰੇ ਪਾਸਿਓਂ ਘੇਰਾ ਪਾ ਕੇ ਭਾਰੀ ਹੱਲਾ ਬੋਲ ਦਿੱਤਾ। ਇਸ ਹਮਲੇ ਨਾਲ ਇਸ ਚੌਕੀ ਦਾ ਪੂਰੀ ਦੁਨੀਆ ਨਾਲੋਂ ਸੰਪਰਕ ਟੁੱਟ ਗਿਆ। ਇਸ ਚੌਕੀ ਦੀ ਕਮਾਂਡ ਬਾਬਾ ਈਸ਼ਰ ਸਿੰਘ ਗਿੱਲ ਹਵਾਲਦਾਰ (ਪਿੰਡ ਝੋਰੜਾਂ, ਜ਼ਿਲ੍ਹਾ ਲੁਧਿਆਣਾ) ਕੋਲ ਸੀ। ਦੁਸ਼ਮਣਾਂ ਨੇ ਬਾਬਾ ਈਸ਼ਰ ਸਿੰਘ ਗਿੱਲ ਕਮਾਂਡਰ ਨੂੰ ਬਹੁਤ ਲਾਲਚ ਦਿੱਤੇ ਕਿ ਉਹ ਚੌਕੀ ਖਾਲੀ ਕਰ ਦੇਵੇ। ਉਨ੍ਹਾਂ ਨੂੰ ਸੁਰੱਖਿਅਤ ਲਾਂਘਾ ਤੇ ਹੋਰ ਇਨਾਮ ਦਿੱਤੇ ਜਾਣਗੇ ਪਰ ਬਾਬਾ ਜੀ ਬੜੇ ਅਣਖੀਲੇ ਸੁਭਾਅ ਵਾਲੇ ਸਨ। ਕਰਨਲ ਹਾਰਟਨ ਲੋਕਹਾਰਟ ਦੇ ਕਿਲ੍ਹੇ ਤੋਂ ਸਭ ਕੁਝ ਤੱਕ ਰਿਹਾ ਸੀ।ਉਸ ਨੇ ਹੋਰ ਕੁਮਕ ਬਾਬਿਆਂ ਦੀ ਸਹਾਇਤਾ ਲਈ ਭੇਜਣ ਦਾ ਯਤਨ ਵੀ ਕੀਤਾ ਪਰ ਅਸਫਲ ਹੀ ਰਿਹਾ, ਕਿਉਂਕਿ ਸਾਰਾ ਇਲਾਕਾ ਹੀ ਦੁਸ਼ਮਣਾਂ ਨੇ ਘੇਰੇ ਵਿੱਚ ਲੈ ਰੱਖਿਆ ਸੀ।ਸਿਤੰਬਰ 12 , 1897 ਨੂੰ ਸੁਬਾਹ 9.30 ਵਜੇ ਸ਼ੁਰੂ ਹੋਈ ਲੜਾਈ ਨੂੰ 6 ਘੰਟੇ ਬੀਤ ਗਏ, 600 ਦੇ ਕਰੀਬ ਕਬਾਇਲੀ ਤੇ ਗੜ੍ਹੀ ਦੇ ਅੰਦਰ 12 ਸਿੱਖ ਫੌਜੀ ਵੀ ਸ਼ਹੀਦ ਹੋ ਗਏ ਸਨ। ਗੋਲੀ ਸਿੱਕਾ ਵੀ ਕਿਨਾਰੇ ‘ਤੇ ਸੀ ਪਰ ਸਿੱਖ ਜਵਾਨ ਚੜ੍ਹਦੀ ਕਲਾ ਵਿੱਚ ਸਨ। ਕਿਵੇਂ ਨਾ ਕਿਵੇਂ ਦੁਸ਼ਮਣ ਨੇ ਇੱਕ ਪਾਸੇ ਕੰਧ ‘ਚ ਪਾੜ ਪਾ ਲਿਆ। ਪਰ ਸਿੱਖ ਫੌਜੀਆਂ ਨੇ ਦੁਸ਼ਮਣ ਨੂੰ ਅੰਦਰ ਨਾ ਆਉਣ ਦਿੱਤਾ। ਦੁਸ਼ਮਣ ਨੇ ਤਰਕੀਬ ਘੜੀ ਤੇ ਆਸੇ-ਪਾਸੇ ਘਾਹ-ਫੂਸ ਨੂੰ ਅੱਗ ਲਗਾ ਕੇ ਧੂੰਆਂ ਹੀ ਧੂੰਆਂ ਕਰ ਦਿੱਤਾ। ਅੰਦਰੋਂ ਫੌਜੀ ਸਿਰਫ ਬੋਨਟਾਂ ਨਾਲ ਹੀ ਲੜ ਰਹੇ ਸਨ। 20 ਫੌਜੀ ਸ਼ਹੀਦੀ ਪ੍ਰਾਪਤ ਕਰ ਗਏ। ਇਕੱਲਾ ਸਿਗਨਲਮੈਨ ਗੁਰਮੁਖ ਸਿੰਘ ਹੀ ਬਚਿਆ ਸੀ। ਸਿਗਨਲਮੈਨ ਗੁਰਮੁਖ ਸਿੰਘ ਨੇ ਕਰਨਲ ਹਾਰਟਨ ਨੂੰ ਸਿਗਨਲ ਦਿੱਤਾ ਕਿ ਮੇਰੇ ਸਾਰੇ ਸਾਥੀ ਸ਼ਹੀਦ ਹੋ ਚੁੱਕੇ ਹਨ। ਮੈਂ ਇਕੱਲਾ ਹੀ ਬਚਿਆ ਹਾਂ। ਮੈਨੂੰ ਸਿਗਨਲ ਬੰਦ ਕਰਨ ਦਾ ਹੁਕਮ ਦਿੱਤਾ ਜਾਵੇ ਤਾਂ ਕਿ ਮੈਂ ਵੀ ਆਪਣੇ ਸਾਥੀਆਂ ਨਾਲ ਸ਼ਾਮਿਲ ਹੋ ਜਾਵਾਂ। ਸੋ ਉਸ ਨੇ ਸਿਗਨਲ ਬੰਦ ਕਰਕੇ ਜੈਕਾਰਾ ਲਗਾਇਆ ਤੇ ਬੰਦੂਕ ਦੀ ਬੋਨਟ ਨਾਲ 20 ਤੋਂ ਵਧੇਰੇ ਦੁਸ਼ਮਣਾਂ ਨੂੰ ਢੇਰ ਕਰ ਦਿੱਤਾ। ਅਖੀਰ ਦੁਸ਼ਮਣ ਨੇ ਗੜ੍ਹੀ ਨੂੰ ਅੱਗ ਲਗਾ ਦਿੱਤੀ। ਅਜਿਹੀ ਸੀ ਬਹਾਦਰੀ ਦੀ ਇਹ ਅਦੁੱਤੀ ਦਾਸਤਾਨ। ਜਿਨ੍ਹਾਂ 21 ਜਵਾਨਾਂ ਨੇ ਸਾਰਾਗੜ੍ਹੀ ਦੀ ਲੜਾਈ ੜੀ ਇਹ ਸਾਰੀ ਦਾਸਤਾਨ ਆਪਣੇ ਲਹੂ ਨਾਲ ਰਚੀ, ਉਨ੍ਹਾਂ ਦੇ ਨਾਮ ਇਸ ਪ੍ਰਕਾਰ ਹੈ :ਹਵਾਲਦਾਰ ਸ: ਈਸ਼ਰ ਸਿੰਘ ਗਿੱਲ ਪਿੰਡ ਝੋਰੜਾਂ ਜ਼ਿਲ੍ਹਾ ਲੁਧਿਆਣਾ (ਕਮਾਂਡਰ) ਸ: ਲਾਲ ਸਿੰਘ ਨਾਇਕ ਸ: ਚੰਦਾ ਸਿੰਘ ਲਾਸ ਨਾਇਕ ਸ: ਸੁੰਦਰ ਸਿੰਘ ਸ: ਉੱਤਮ ਸਿੰਘ ਸ: ਹੀਰਾ ਸਿੰਘ ਸ: ਰਾਮ ਸਿੰਘ ਸ: ਜੀਵਾ ਸਿੰਘਸ: ਜੀਵਨ ਸਿੰਘ ਸ: ਗੁਰਮੁਖ ਸਿੰਘ ਸਿਗਨਲਮੈਨ ਸ: ਭੋਲਾ ਸਿੰਘ ਸ: ਬੇਲਾ ਸਿੰਘ ਸ: ਨੰਦ ਸਿੰਘ ਸ: ਸਾਹਿਬ ਸਿੰਘ ਸ: ਦਿਆ ਸਿੰਘ ਸ: ਭਗਵਾਨ ਸਿੰਘ ਸ: ਨਰੈਣ ਸਿੰਘ

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>