Uncategorized

ਫਰੀਦਕੋਟ ‘ਚ ਸਿੱਖ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਹੋਇਆ ਆਹਮੋ-ਸਾਹਮਣੇ

Sharing is caring!

ਫਰੀਦਕੋਟ ‘ਚ ਸੁਖਬੀਰ ਸਿੰਘ ਬਾਦਲ ਦੇ ਆਉਣ ਤੋਂ ਪਹਿਲਾਂ ਸਿੱਖ ਸੰਗਤ ਵਲੋਂ ਅਕਾਲੀ ਆਗੂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਫਰੀਦਕੋਟ ਸ਼ਹਿਰ ਦੀ ਸਥਿਤੀ ਤਨਾਅਪੂਰਣ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਬੇਅਦਬੀ ਕਾਂਡ ਬਾਰੇ ਰਿਪੋਰਟ ਪਿੱਛੋਂ ਅਕਾਲੀ ਦਲ ਬਾਦਲ ਖ਼ਿਲਾਫ਼ ਰੋਹ ਉਠ ਖਲੋਤਾ ਹੈ।

ਫਰੀਦਕੋਟ 'ਚ ਸਿੱਖ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਹੋਇਆ ਆਹਮੋ-ਸਾਹਮਣੇ

ਫਰੀਦਕੋਟ 'ਚ ਸਿੱਖ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਹੋਇਆ ਆਹਮੋ-ਸਾਹਮਣੇ#Faridkot Sukhbir Singh Badal

Posted by JagBani on Wednesday, September 5, 2018

ਅਕਾਲੀ ਆਗੂਆਂ ਦੇ ਥਾਂ-ਥਾਂ ਹੋ ਰਹੇ ਵਿਰੋਧ ਕਾਰਨ ਪੰਥਕ ਅਖਵਾਉਣ ਵਾਲੀ ਇਸ ਸਿਆਸੀ ਧਿਰ ਦੇ ਭਵਿੱਖ ਉਤੇ ਵੀ ਸਵਾਲ ਉੱਠਣ ਲੱਗੇ ਹਨ। ਸਿੱਖ ਜਥੇਬੰਦੀਆਂ ਨੇ ਬਾਦਲ ਪਰਿਵਾਰ ਖ਼ਿਲਾਫ਼ ਝੰਡਾ ਚੁੱਕ ਲਿਆ ਹੈ। ਇਥੋਂ ਤੱਕ ਕਿ ਸੂਬੇ ਦੇ ਜ਼ਿਆਦਾਤਰ ਪਿੰਡਾਂ ਵਿਚ ਬਾਦਲ ਪਰਿਵਾਰ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਗਿਆ ਹੈ। ਕਈ ਪਿੰਡਾਂ ਵਿਚ ਗੁਰਦੁਆਰਿਆਂ ਤੋਂ ਇਸ ਬਾਰੇ ਅਨਾਊਂਸਮੈਂਟ ਵੀ ਕੀਤੀ ਗਈ ਹੈ। ਬੀਤੇ ਦਿਨੀਂ ਪਿੰਡ ਮੂਸੇ ਕਲਾਂ (ਜ਼ਿਲ੍ਹਾ ਤਰਨਤਾਰਨ) ਵਿਚ ਸਾਲਾਨਾ ਧਾਰਮਿਕ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਰਾਹ ਵਿਚੋਂ ਹੀ ਵਾਪਸ ਮੁੜਨਾ ਪਿਆ। ਲੋਕ ਇਨ੍ਹਾਂ ਆਗੂਆਂ ਦੇ ‘ਸਵਾਗਤ’ ਲਈ ਹੱਥਾਂ ਵਿਚ ਗੋਹਾ, ਪਲਾਸਟਿਕ ਦੇ ਲਿਫ਼ਾਫ਼ਿਆਂ ਵਿਚ ਭਰ ਕੇ ਖੜ੍ਹੇ ਸਨ।ਵਿਰੋਧ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਤੱਕ ਪਿਛਾਂਹ ਸੁੱਟੇ ਹੋਏ ਟਕਸਾਲੀ ਆਗੂਆਂ ਨੂੰ ਅੱਗੇ ਕਰ ਦਿੱਤਾ ਹੈ ਪਰ ਜੱਗੋਂ ਤੇਰ੍ਹਵੀਂ ਇਹ ਹੋਈ ਕਿ ਇਨ੍ਹਾਂ ਆਗੂਆਂ ਨੇ ਵੀ ਸੁਖਬੀਰ ਬਾਦਲ ਦੀਆਂ ਨੀਤੀਆਂ ‘ਤੇ ਸਵਾਲ ਚੁੱਕ ਕੇ ਨਵੀਂ ਚੁਣੌਤੀ ਖੜ੍ਹੀ ਕਰ ਦਿੱਤੀ। ਪਾਰਟੀ ਦੇ ਚਾਰ ਸੀਨੀਅਰ ਆਗੂਆਂ- ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਤੋਤਾ ਸਿੰਘ ਤੇ ਸੇਵਾ ਸਿੰਘ ਸੇਖਵਾਂ ਨੂੰ ਅੱਗੇ ਕੀਤਾ ਗਿਆ ਸੀ। ਢੀਂਡਸਾ ਨੇ ਪਹਿਲੇ ਦਿਨ ਇਹ ਕਹਿ ਕੇ ਨਵੀਂ ਚਰਚਾ ਛੇੜ ਦਿੱਤੀ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੀਤੇ ਕੁਝ ਫੈਸਲਿਆਂ ਕਾਰਨ ਸਿੱਖ ਮਰਿਆਦਾ ਨੂੰ ਢਾਹ ਲੱਗੀ ਹੈ। ਇਸ ਲਈ ਜਥੇਦਾਰ ਨੂੰ ਅਹੁਦੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ। ਉਧਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਬਲਦੀ ਉਤੇ ਤੇਲ ਪਾਉਂਦਿਆਂ ਆਖ ਦਿੱਤਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕਦੀ ਵੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਅਫਸਰਸ਼ਾਹੀ ਪਿੱਛੇ ਲੱਗ ਕੇ ਮਾਮਲੇ ਨੂੰ ਠੰਢੇ ਬਸਤੇ ਵਿਚ ਪਾਈ ਰੱਖਿਆ।ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਅਕਾਲੀ ਦਲ ਦੇ ਇੰਨੇ ਸੀਨੀਅਰ ਲੀਡਰਾਂ ਨੇ ਪਾਰਟੀ ਪ੍ਰਧਾਨ ਦੇ ਫੈਸਲੇ ‘ਤੇ ਉਂਗਲ ਚੁੱਕੀ ਹੋਵੇ। ਬੇਅਦਬੀ ਕਾਂਡਾਂ ਉਪਰ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਪੇਸ਼ ਕਰਨ ਤੋਂ ਬਾਅਦ ਵਿਧਾਨ ਸਭਾ ਵਿਚ ਬਹਿਸ ਤੋਂ ਕਿਨਾਰਾ ਕਰਨ ਦੇ ਫੈਸਲੇ ਨੂੰ ਟਕਸਾਲੀ ਅਕਾਲੀ ਆਗੂਆਂ ਨੇ ਗਲਤ ਠਹਿਰਾ ਦਿੱਤਾ ਹੈ। ਪੰਜਾਬ ਵਿਚ ਇਕ ਦਹਾਕੇ ਮਗਰੋਂ ਹੋਈ ਸੱਤਾ ਤਬਦੀਲੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਲਈ ਹੁਣ ਮੁੜ ਪੈਰ ਜਮਾਉਣੇ ਚੁਣੌਤੀ ਬਣੇ ਹੋਏ ਹਨ।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>