Uncategorized

ਬਰਗਾੜੀ ਮੋਰਚਾ: ਕੈਪਟਨ ਸਰਕਾਰ ਨੇ ਮੰਗਾਂ ਮੰਨਣ ਸਬੰਧੀ ਕਈ ਕਦਮ ਚੁੱਕੇ II ਸਿੱਖ ਕੈਦੀਆਂ ਦੀ ਰਿਹਾਈ ਬਾਰੇ ਕੀਤਾ ਇਹ ਐਲਾਨ

Sharing is caring!

ਬਰਗਾੜੀ ਮੋਰਚਾ: ਕੈਪਟਨ ਸਰਕਾਰ ਨੇ ਮੰਗਾਂ ਮੰਨਣ ਸਬੰਧੀ ਕਈ ਕਦਮ ਚੁੱਕੇ ਚੰਡੀਗੜ੍ਹ, 13 ਜੂਨ..ਪੰਜਾਬ ਸਰਕਾਰ ਨੇ ਬਰਗਾੜੀ ਵਿੱਚ ਮੋਰਚਾ ਲਾਈ ਬੈਠੇ ਸਿੱਖ ਆਗੂਆਂ ਨਾਲ ਕੀਤੇ ਵਾਅਦੇ ਅੁਨਸਾਰ ਮੰਗਾਂ ਮੰਨਣ ਦੀ ਦਿਸ਼ਾ ਵਿੱਚ ਹੋਰ ਕਦਮ ਚੁੱਕੇ ਹਨ। ਰਾਜਸਥਾਨ ਦੀ ਜੇਲ੍ਹ ਵਿੱਚ ਬੰਦ ਕੈਦੀ ਹਰਨੇਕ ਸਿੰਘ ਭੱਪ ਨੂੰ ਪੰਜਾਬ ਲਿਆਉਣ ਲਈ ਕੈਪਟਨ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਪੱਤਰ ਭੇਜਿਆ ਹੈ। ਇਸ ਦੇ ਨਾਲ ਹੀ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਲਈ ਪੈਰੋਲ ਬੋਰਡ ਬਣਾਉਣ ਦਾ ਭਰੋਸਾ ਵੀ ਦਿੱਤਾ ਹੈ। ਬਰਗਾੜੀ ਅਤੇ ਬਹਿਬਲ ਕਾਂਡ ਬਾਰੇ ਜਾਂਚ ਜਲਦੀ ਮੁਕੰਮਲ ਕਰ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। 
ਸੂਤਰਾਂ ਅੁਨਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਤ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਭਰੋਸਾ ਦਿੱਤਾ ਸੀ ਕਿ ਰਾਜ ਸਰਕਾਰ ਹੋਰਨਾਂ ਸੂਬਿਆਂ ਦੀਆਂ ਜੇਲ੍ਹਾਂ ਵਿਚ ਸਜ਼ਾਵਾਂ ਕੱਟ ਰਹੇ ਕੈਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਲਿਆਏਗੀ। ਇਸੇ ਲੜੀ ਵਿਚ ਕੈਪਟਨ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਪੱਤਰ ਭੇਜਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਜ਼ਾਯਾਫਤਾ ਹਰਨੇਕ ਸਿੰਘ ਭੱਪ ਨੂੰ ਪੰਜਾਬ ਭੇਜਿਆ ਜਾਵੇ। ਰਾਜਸਥਾਨ ਸਰਕਾਰ ਵੱਲੋਂ ਭੱਪ ਨੂੰ ਪੰਜਾਬ ਭੇਜੇ ਜਾਣ ਦੀ ਸੂਚਨਾ ਹੈ। ਵਫਦ ਨੇ ਪੰਜਾਬ ਸਰਕਾਰ ਨੂੰ 20 ਕੈਦੀਆਂ ਦੀ ਸੂਚੀ ਦਿੱਤੀ ਸੀ ਜਿਨ੍ਹਾਂ ਨੂੰ ਪੈਰੋਲ ’ਤੇ ਰਿਹਾਅ ਕੀਤਾ ਜਾਣਾ ਹੈ। ਇਨ੍ਹਾਂ ਵਿੱਚੋਂ ਛੇ ਕੈਦੀ ਦਿੱਲੀ, ਯੂ.ਪੀ. ਅਤੇ ਰਾਜਸਥਾਨ ਅਤੇ 14 ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਜਾਣਕਾਰੀ ਅਨੁਸਾਰ ਸਰਕਾਰ ਨੇ ਇਸ ਪੱਤਰ ਬਾਰੇ ਜਥੇਦਾਰ ਧਿਆਨ ਸਿੰਘ ਮੰਡ ਦੇ ਦੋ ਕਰੀਬੀ ਵਕੀਲਾਂ ਨੂੰ ਦੱਸ ਦਿੱਤਾ ਹੈ। ਇਸ ਦੇ ਨਾਲ ਹੀ ਜਥੇਦਾਰ ਮੰਡ ਨੂੰ ਮੋਰਚਾ ਸਮਾਪਤ ਕਰਨ ਦਾ ਸੁਝਾਅ ਦਿੱਤਾ ਗਿਆ ਹੈ।
ਇਨ੍ਹਾਂ ਕੈਦੀਆਂ ਦੀ ਪੈਰੋਲ ਬਾਰੇ ਆਖਰੀ ਫੈਸਲਾ ਹਰ ਕੈਦੀ ਦੇ ਕੇਸ ਬਾਰੇ ਵਿਚਾਰ ਵਟਾਂਦਰਾ ਕਰ ਕੇ ਲਿਆ ਜਾਵੇਗਾ। ਪੈਰੋਲ ’ਤੇ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਨੂੰ ਆਪਣੇ ਪਿੰਡਾਂ ਵਿਚ ਹੀ ਰਹਿਣਾ ਪਵੇਗਾ ਤੇ ਕੋਈ ਗੜਬੜ ਕਰਨ ਦੀ ਸਥਿਤੀ ਵਿਚ ਉਨ੍ਹਾਂ ਨੂੰ ਮੁੜ ਜੇਲ੍ਹ ਵਿੱਚ ਬੰਦ ਕਰ ਦਿੱਤਾ ਜਾਵੇਗਾ। ਇਸ ਤੇ ਨਾਲ ਹੀ ਕੈਪਟਨ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਇਕ ਮਹੀਨੇ ਵਿੱਚ ਦੇਣ ਦਾ ਵਾਅਦਾ ਕੀਤਾ ਸੀ ਤੇ ਇਹ ਰਿਪੋਰਟ ਲਗਪਗ ਤਿਆਰ ਹੋ ਚੁੱਕੀ ਹੈ ਪਰ ਹੁਣ ਕੁਝ ਨਵੇਂ ਤੱਥ ਸਾਹਮਣੇ ਆਏ ਹਨ ਤੇ ਇਨ੍ਹਾਂ ਨੂੰ ਰਿਪੋਰਟ ਵਿੱਚ ਸ਼ਾਮਲ ਕੀਤਾ ਜਾਣਾ ਬਾਕੀ ਹੈ।
ਵਫਦ ਨੇ ਜਿਨ੍ਹਾਂ ਸਿੱਖ ਕੈਦੀਆਂ ਨੂੰ ਪੈਰੋਲ ’ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ, ਉਨ੍ਹਾਂ ਵਿੱਚ ਉਮਰ ਕੈਦ ਦੀਆਂ ਸਜ਼ਾਵਾਂ ਕੱਟ ਰਹੇ ਲਾਲ ਸਿੰਘ, ਦਿਲਬਾਗ ਸਿੰਘ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੇਰ, ਦਯਾ ਸਿੰਘ ਲਾਹੋਰੀਆ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭਿਓਰਾ, ਸੁਭੇਗ ਸਿੰਘ, ਨੰਦ ਸਿੰਘ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਹਰਨੇਕ ਸਿੰਘ ਭੱਪ, ਜਗਤਾਰ ਸਿੰਘ ਤਾਰਾ, ਸੁਰਿੰਦਰ ਸਿੰਘ ਸ਼ਿੰਦਾ, ਦਿਆਲ ਸਿੰਘ, ਸੁੱਚਾ ਸਿੰਘ, ਬਲਬੀਰ ਸਿੰਘ ਉਰਫ ਬੀਰਾ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਪੈਰੋਲ ’ਤੇ ਛੱਡੇ ਜਾਣ ਦੀ ਸੰਭਾਵਨਾ ਮੱਧਮ ਹੈ।
ਸਰਬਜੀਤ ਸਿੰਘ ਘੁਮਾਣ ਜੀ ਦੀ ਵਾਲ ਤੋਂ

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>