ਭਾਰਤ-ਬੰਦ: ਪੰਜਾਬ ‘ਚ ਪ੍ਰਦਰਸ਼ਨ

Sharing is caring!

ਭਾਰਤ-ਬੰਦ: ਪੰਜਾਬ ‘ਚ ਪ੍ਰਦਰਸ਼ਨ ਬਠਿੰਡਾ: SC/ST ਐਕਟ ਵਿੱਚ ਹੋਈ ਸੋਧ ਵਿਰੁੱਧ ਦਲਿਤ ਭਾਈਚਾਰੇ ਦਾ ਪ੍ਰਦਰਸ਼ਨ ਹਿੰਸਕ ਹੋ ਰਿਹਾ ਹੈ। ਹਿੰਸਕ ਹੋਏ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਇੱਥੇ ਬੱਸ ਸਟੈਂਡ ਕੋਲ ਲਾਠੀਚਾਰਜ ਕੀਤਾ ਗਿਆ।ਭਾਰਤ ਬੰਦ ਦੇ ਸੱਦੇ ‘ਤੇ ਬਠਿੰਡਾ ਵਿੱਚ ਵੱਡੀ ਗਿਣਤੀ ‘ਚ ਦਲਿਤ ਭਾਈਚਾਰੇ ਦੇ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਹਨਪ੍ਰਦਰਸ਼ਨਕਾਰੀ ਤਲਵਾਰਾਂ, ਬੇਸਬਾਲ ਤੇ ਹੋਰ ਹਥਿਆਰਾਂ ਨਾਲ ਲੈਸ ਹਨ ਤੇ ਧੱਕੇ ਨਾਲ ਲੋਕਾਂ ਦੀਆਂ ਦੁਕਾਨਾ ਬੰਦ ਕਰਵਾ ਰਹੇ ਹਨ। ਭੀੜ ਨੂੰ ਖਦੇੜਨ ਲਈ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ ਹੈ।ਇਸੇ ਤਰ੍ਹਾਂ ਪਟਿਆਲਾ ਵਿੱਚ SC/ST ਭਾਈਚਾਰੇ ਦੇ ਲੋਕਾਂ ਨੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਦੇ ਨਾਲ-ਨਾਲ ਸ਼ਹਿਰ ਦੀਆਂ ਹੋਰ ਪ੍ਰਮੁੱਖ ਥਾਵਾਂ ‘ਤੇ ਜਾਮ ਲਾ ਦਿੱਤਾ ਹੈਸ਼ੇਰਾਂ ਵਾਲਾ ਗੇਟ ਦੇ ਬਾਹਰ ਵੀ ਜਾਮ ਲੱਗਾ ਹੋਇਆ ਹੈ ਤੇ ਪ੍ਰਦਰਸ਼ਨਕਾਰੀ ਥਾਂ-ਥਾਂ ਮੋਦੀ ਸਰਕਾਰ ਪੁਤਲੇ ਫੂਕ ਰਹੇ ਹਨ। ਬੱਸ ਸਟੈਂਡ ਕੋਲ ਮੁੱਖ ਮਾਰਗ ਜਾਮ ਹੋਣ ਕਰ ਕੇ ਹਰ ਪਾਸੇ ਜਾਣ ਵਾਲੇ ਲੋਕ ਬੁਰੀ ਤਰ੍ਹਾਂ ਫਸੇ ਹੋਏ ਹਨ। ਪਟਿਆਲਾ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।ਗੁਰੂ ਨਗਰੀ ਅੰਮ੍ਰਿਤਸਰ ਵਿੱਚ ਵੀ ਮਾਹੌਲ ਤਣਾਅਪੂਰਨ ਹੈਹਾਲੇ ਤਕ ਕਿਸੇ ਵੱਡੀ ਘਟਨਾ ਦੀ ਖ਼ਬਰ ਨਹੀਂ ਹੈ ਪਰ ਬਿਜਲੀ ਘਰ ਦੇ ਬਾਹਰ ਖੜ੍ਹੇ ਮੋਟਰਸਾਈਕਲਾਂ ਦੀ ਭੰਨ ਤੋੜ ਕੀਤੀ ਗਈ ਹੈ। ਵਿਖਾਵਾਕਾਰੀ ਹੱਥਾਂ ਵਿੱਚ ਤਲਵਾਰਾਂ ਤੇ ਹੋਰ ਹਥਿਆਰ ਲੈ ਕੇ ਘੁੰਮ ਰਹੇ ਹਨ। ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ ਤੇ ਥਾਂ-ਥਾਂ ਪੁਲਿਸ ਮੌਜੂਦ ਹੈ ਜਦਕਿ ਮਾਹੌਲ ਪੂਰੀ ਤਰ੍ਹਾਂ ਤਣਾਅ ਵਾਲਾ ਹੈਭਾਰਤ-ਬੰਦ: ਪੰਜਾਬ ‘ਚ ਹਿੰਸਕ ਪ੍ਰਦਰਸ਼ਨ, ਪੁਲਿਸ ਵੱਲੋਂ ਹਲਕਾ ਲਾਠੀਚਾਰਜ,ਭਾਰਤ-ਬੰਦ: ਪੰਜਾਬ ‘ਚ ਹਿੰਸਕ ਪ੍ਰਦਰਸ਼ਨ, ਪੁਲਿਸ ਵੱਲੋਂ ਹਲਕਾ ਲਾਠੀਚਾਰਜ,ਭਾਰਤ-ਬੰਦ: ਪੰਜਾਬ ‘ਚ ਹਿੰਸਕ ਪ੍ਰਦਰਸ਼ਨ, ਪੁਲਿਸ ਵੱਲੋਂ ਹਲਕਾ ਲਾਠੀਚਾਰਜ,ਭਾਰਤ-ਬੰਦ: ਪੰਜਾਬ ‘ਚ ਹਿੰਸਕ ਪ੍ਰਦਰਸ਼ਨ, ਪੁਲਿਸ ਵੱਲੋਂ ਹਲਕਾ ਲਾਠੀਚਾਰਜ ਭਾਰਤ-ਬੰਦ: ਪੰਜਾਬ ‘ਚ ਹਿੰਸਕ ਪ੍ਰਦਰਸ਼ਨ, ਪੁਲਿਸ ਵੱਲੋਂ ਹਲਕਾ ਲਾਠੀਚਾਰਜ

Leave a Reply

Your email address will not be published. Required fields are marked *