Uncategorized

ਮਨਕੀਰਤ ਅੌਲਖ ਦੇ ਮੂੰਹ ਤੇ ਕਰਾਰੀ ਚਪੇੜ੍ਹ ਸ਼ੇਅਰ ਕਰਕੇ ਓਹਦੇ ਤੱਕ ਪੁੱਜਦੀ ਕਰੋ ਸ਼ਇਦ ਸ਼ਰਮ ਆ ਜਾਵੇ

Sharing is caring!

ਪੰਜਾਬ ਗੁਰੂਆਂ ਦੀ ਪਵਿੱਤਰ ਧਰਤੀ ਹੈ ਅਤੇ ਇਹ ਧਰਤੀ ਲਾਮਿਸਾਲ ਸ਼ਹੀਦੀਆਂ ਅਤੇ ਕੁਰਬਾਨੀਆਂ ਨਾਲ ਰੰਗੀ ਪਈ ਹੈ। ਇਸ ਦਾ ਸੰਗੀਤਕ ਮਾਹੌਲ ਧਾਰਮਿਕ, ਦੇਸ਼-ਭਗਤੀ ਅਤੇ ਆਪਸੀ ਭਾਈਚਾਰੇ ਦੀ ਰੰਗਤ ਵਿੱਚ ਰੰਗਿਆ ਹੋਇਆ ਸੀ। ਪਰ ਗੀਤਕਾਰਾਂ ਅਤੇ ਗਾਇਕਾਂ ਨੇ ਇਸ ਮਾਹੌਲ ਨੂੰ ਆਪਣੀ ਗਾਇਕੀ ਵਿਚਲੀ ਅਸ਼ਲੀਲਤਾਂ ਨਾਲ ਮਲੀਨ ਕਰ ਦਿਤਾ ਹੈ। ਅਸ਼ਲੀਲ ਗਾਇਕੀ ਦੀ ਨਾ ਰੁੱਕਣ ਵਾਲੀ ਹਨੇਰੀ ਪੰਜਾਬ ਵਿੱਚ ਨਿਰੰਤਰ ਵੱਗ ਰਹੀ ਹੈ।ਅਸ਼ਲੀਲ ਗਾਇਕੀ ਦੀ ਇਹ ਹਨੇਰੀ ਮੈਰਿਜ਼ ਪੈਲਸਾਂ ਵਿੱਚ ਡੀ. ਜੇ. `ਤੇ, ਪਿੰਡਾਂ ਵਿੱਚ ਟ੍ਰੈਕਟਰਾਂ `ਤੇ ਲੱਗੇ ਡੈੱਕਾਂ ਵਿੱਚ, ਨਿੱਜੀ ਬੱਸਾਂ ਵਿੱਚ, ਨੌਜਵਾਨਾਂ ਦੇ ਮੋਬਾਇਲਾਂ `ਤੇ ਅਤੇ ਨਿੱਜੀ ਟੀ. ਵੀ. ਚੈਨਲਾਂ `ਤੇ ਬੇਰੋਕ ਟੋਕ ਵੱਗ ਰਹੀ ਹੈ ਅਤੇ ਅਸ਼ਲੀਲਤਾ ਦਾ ਗੰਦ ਪਾਕੇ ਹਰ ਵਿਅਕਤੀ ਨੂੰ ਸ਼ਰਮਸ਼ਾਰ ਕਰ ਰਹੀ ਹੈ।ਪੰਜਾਬੀ ਦੇ ਕੁੱਝ ਨਿੱਜੀ ਟੀ. ਵੀ. ਚੈਂਨਲ ਸਵੇਰ-ਸ਼ਾਮ ਨੂੰ ਗੁਰਬਾਣੀ ਪ੍ਰਸਾਰਤ ਕਰਨ ਤੋਂ ਬਾਅਦ ਸਾਰਾ ਦਿਨ ਅਸ਼ਲੀਲ ਕੰਜਰਪੁਣਾ ਪੇਸ਼ ਕਰ ਰਹੇ ਹਨ ਅਤੇ ਖੂਬ ਪੈਸਾ ਕਮਾਅ ਰਹੇ ਹਨ। ਗਾਇਕੀ ਅੱਜ ਇੱਕ ਵਪਾਰਕ ਧੰਦਾ ਬਣ ਗਿਆ ਹੈ।ਇਹ ਸੱਚ ਹੈ ਜਿਨ੍ਹਾਂ ਗਾਇਕਾਂ ਕੋਲ ਕਦੀ ਸਾਈਕਲ/ਸਕੂਟਰ ਨਹੀਂ ਸੀ ਹੁੰਦਾ ਅੱਜ ਉਹੀ ਗਾਇਕ ਲਜ਼ਗਰੀ ਗੱਡੀਆਂ ਵਿੱਚ ਘੁੰਮ ਰਹੇ ਹਨ। ਵਿਦੇਸ਼ਾਂ ਦੇ ਟੂਰ ਲਗਾ ਕੇ ਪੌਂਡ ਅਤੇ ਡਾਲਰ ਕਮਾਅ ਰਹੇ ਹਨ।ਉਹਨਾ ਦਾ ਇਹ ਸ਼ਾਹੀ ਠਾਠ ਵਾਲਾ ਜੀਵਨ ਪੱਧਰ ਵੇਖ ਕੇ ਅੱਜ ਪੰਜਾਬ ਦਾ ਹਰ ਨੌਜਵਾਨ, ਗਾਇਕ ਬਣਨ ਦੀ ਦੌੜ ਵਿੱਚ ਸ਼ਾਮਲ ਹੈ। ਭਾਂਵੇਂ ਉਸ ਨੂੰ ਸੰਗੀਤ ਦੀ ਕੋਈ ਬਹੁਤੀ ਜਾਣਕਾਰੀ ਨਹੀਂ ਹੈ। ਫਿਰ ਵੀ ਉਹ ਰਾਤੋ-ਰਾਤ ‘ਸਿੰਗਰ ਸਟਾਰ’ ਬਨਣ ਲਈ ਸ਼ਰਮ ਹਯਾਅ ਦੀ ਲੋਈ ਨੂੰ ਲੀਰੋ-ਲੀਰ ਕਰਕੇ ਪੰਜਾਬੀ ਸਭਿਆਚਾਰਕ ਵਿਰਸੇ ਦੀ ਮਾਣ-ਮੱਤੀ ਥਾਲੀ ਵਿੱਚ ਅਸ਼ਲੀਲਤਾ ਪਰੋਸ ਰਿਹਾ ਹੈ।ਅੱਜ ਦੇ ਜ਼ਿਆਦਾ ਤਰ ਗਾਇਕ ਵੱਧ ਤੋਂ ਵੱਧ ਪੈਸੇ ਕਮਾਉਣ ਲਈ ਕਾਮ ਉਕਸਾਊ ਗਾਇਕੀ ਪੇਸ਼ ਕਰ ਰਹੇ ਹਨ। ਅਜਿਹੀ ਗਾਇਕੀ ਨੂੰ ਪਰਿਵਾਰ ਸਮੇਤ ਬੈਠ ਕੇ ਟੀ. ਵੀ. ਚੈਨਲਾਂ ਉਤੇ ਨਾ ਸੁਣਿਆ ਜਾ ਸਕਦਾ ਹੈ ਤੇ ਨਾ ਹੀ ਵੇਖਿਆ ਜਾ ਸਕਦਾ ਹੈ। ਹਰ ਨੌਜਵਾਨ ਆਪਣੀ ਭੈਣ ਅਤੇ ਮਾਂ ਨੂੰ ਅਜੋਕੀ ਗਾਇਕੀ ਸੁਣਨ ਤੋਂ ਤਾਂ ਰੋਕ ਰਹੇ ਹਨ ਪਰ ਆਪ ਦੂਜੇ ਦੀਆਂ ਧੀਆਂ ਭੈਣਾਂ ਦੀਆਂ ਅਸ਼ਲੀਲ ਗਾਇਕੀ ਦੀਆਂ ਬਣੀਆਂ ਵੀਡੀਓ ਬੜੇ ਚਾਅ ਨਾਲ ਵੇਖ ਅਤੇ ਸੁਣ ਰਹੇ ਹਨ। ਸੰਗੀਤ ਮਨੁੱਖ ਦੀ ਰੂਹ ਵਿੱਚ ਖਿੜਾਓ ਪੈਦਾ ਕਰਦਾ ਹੈ। ਥੱਕੇ ਟੁੱਟੇ ਮਨੁੱਖ ਦੀ ਥਕਾਵਟ ਨੂੰ ਦੂਰ ਕਰਦਾ ਹੈ। ਪਰ ਅੱਜ ਨਾ ਤਾਂ ਦਿਲਾਂ ਨੂੰ ਟੁੰਬਣ ਵਾਲਾ ਸੰਗੀਤ ਹੀ ਹੈ ਤੇ ਨਾ ਹੀ ਦਿਲਾਂ ਨੂੰ ਧੂ ਪਾਉਣ ਵਾਲੀ ਗੀਤਕਾਰੀ ਅਤੇ ਗਾਇਕੀ …।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>