ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਗਈ ਜਾਨ

Sharing is caring!

ਸਥਾਨਕ ਸ਼ਹਿਰ ਦੇ ਮੁਹੱਲਾ ਜੀਵਨ ਨਗਰ ਵਿਖੇ ਇਕ 22 ਸਾਲਾ ਨੌਜਵਾਨ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਮਾਤਾ ਦਾ ਮ੍ਰਿਤਕ ਦੀ ਲਾਸ਼ ਨਾਲ ਲਿਪਟ-ਲਿਪਟ ਕੇ ਵੈਣ ਪਾਉਂਦਿਆਂ ਕੀਤਾ ਜਾ ਰਿਹਾ ਵਿਰਲਾਪ ਝੱਲਿਆ ਨਹੀਂ ਜਾ ਰਿਹਾ ਸੀ ਅਤੇ ਵਿਰਲਾਪ ਸੁਣ ਕੇ ਨੇੜੇ ਖੜ੍ਹੇ ਹਰ ਵਿਅਕਤੀ ਦਾ ਹਿਰਦਾ ਵਲੂੰਦਰਿਆ ਗਿਆ। ਮੁਹੱਲੇ ਜੀਵਨ ਨਗਰ ‘ਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦ ਮੁਹੱਲਾ ਵਾਸੀਆਂ ਨੇ 22 ਸਾਲਾ ਉਕਤ ਨੂੰ ਮ੍ਰਿਤਕ ਹਾਲਤ ‘ਚ ਦੇਖਿਆ।
ਇਸ ਦੌਰਾਨ ਮ੍ਰਿਤਕ ਦੇ ਹੱਥ ‘ਚ ਇਕ ਸਰਿੰਜ ਅਤੇ ਕੋਲ ਇਕ ਬੈਗ ਮਿਲਿਆ। ਥਾਣਾ ਮੁਖੀ ਖੇਮ ਚੰਦ ਪਰਾਸ਼ਰ ਨੇ ਪੁਸ਼ਟੀ ਕੀਤੀ ਕਿ ਉਕਤ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੇ ਸਬੰਧੀ ਪੁਲਸ ਨੂੰ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ ਅਤੇ ਕਿਸੇ ਨਸ਼ਾ ਤਸਕਰ ਨਾਲ ਪੁਲਸ ਕੋਈ ਲਿਹਾਜ਼ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਜਾਂ ਭੈਅ ਦੇ ਪੁਲਸ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਜ਼ਰੂਰ ਦੇਣ।

Leave a Reply

Your email address will not be published. Required fields are marked *