Uncategorized

ਰੋਪੜ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਹੱਲ,ਇਸ ਵਿਅਕਤੀ ਨੇ ਕੀਤੀ ਸੀ ਬੇਅਦਬੀ

Sharing is caring!

ਰੋਪੜ ਦੇ ਪਿੰਡ ਡੰਗੋਲੀ ਵਿਚ ਸਥਿਤ ਗੁਰਦੁਆਰਾ ਸਿੰਘ ਸ਼ਹੀਦ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਪੁਲਸ ਨੇ ਹੱਲ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿਚ ਰੂਪਨਗਰ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਗਤਾਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਗ੍ਰੰਥੀ ਜਗਤਾਰ ਸਿੰਘ ਟਰੱਕ ਡਰਾਈਵਰੀ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਵੀ ਕਰਦਾ ਸੀ ਅਤੇ ਸੰਬੰਧਤ ਗੁਰਦੁਆਰਾ ਸਾਹਿਬ ਨੂੰ ਪਿੰਡ ਦੇ ਦੂਜੇ ਗੁਰਦੁਆਰਾ ਸਾਹਿਬ ਵਿਚ ਰਲੇਵਾਂ ਕਰਨਾ ਚਾਹੁੰਦਾ ਸੀ ਜਿਸ ਦੇ ਚੱਲਦੇ ਉਸ ਨੇ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ।  ਪੁਲਸ ਮੁਤਾਬਕ ਗ੍ਰੰਥੀ ਜਗਤਾਰ ਸਿੰਘ ਕੋਲੋਂ ਬੇਅਦਬੀ ਕਰਨ ਲਈ ਵਰਤੀ ਗਈ ਕਿਰਪਾਨ ਵੀ ਬਰਾਮਦ ਕਰ ਲਈ ਗਈ ਹੈ। ਫਿਲਹਾਲ ਪੁਲਸ ਦੋਸ਼ੀ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ।ਇਥੋਂ ਦੇ ਪਿੰਡ ਡੰਗੋਲੀ ‘ਚ ਪੈਂਦੇ ਗੁਰਦੁਆਰਾ ਸਿੰਘ ਸ਼ਹੀਦ ‘ਚ ਪਵਿੱਤਰ ਗ੍ਰੰਥ ਸ੍ਰੀ ਗਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸ਼ਨੀਵਾਰ ਸਵੇਰੇ ਪਾਠ ਕਰਨ ਤੋਂ ਬਾਅਦ ਵਾਪਰੀ। ਲੋਕਾਂ ‘ਚ ਇਸ ਘਟਨਾ ਨੂੰ ਲੈ ਕੇ ਬਹੁਤ ਰੋਸ ਪਾਇਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਐੱਸ. ਜੀ. ਪੀ. ਸੀ. ਟੀਮ ਮੌਕੇ ‘ਤੇ ਪਹੁੰਚੀ।  ਪਿੰਡ ਦੇ ਲੋਕਾਂ ਅਤੇ ਐੱਸ. ਜੀ. ਪੀ. ਸੀ. ਦੇ ਮੈਂਬਰਾਂ ਨੇ ਅਪੀਲ ਕੀਤੀ ਹੈ

ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇ। ਉੱਧਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਦਲਜੀਤ ਚੀਮਾ ਨੇ ਘਟਨਾ ਦੀ ਨਿਖੇਧੀ ਕਰਦੇ ਹੋਏ ਸਰਕਾਰ ਨੂੰ ਕੁੰਭਕਰਣੀ ਨੀਂਦ ਤੋਂ ਜਾਗਣ ਦੀ ਅਪੀਲ ਕੀਤੀ ਹੈ। ਪੰਜਾਬ ‘ਚ ਇਕ ਤੋਂ ਬਾਅਦ ਇਕ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਸਿੱਖਾਂ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਦਲਜੀਤ ਚੀਮਾ ਨੇ ਇਨ੍ਹਾਂ ਘਟਨਾਵਾਂ ਪਿੱਛੇ ਵੱਡੀ ਸਾਜ਼ਿਸ਼ ਦੱਸੀ ਹੈ ਅਤੇ ਕਿਹਾ ਕਿ ਮਾਮਲੇ ਦੀ ਤਹਿ ਤੱਕ ਪਹੁੰਚੇ ਬਿਨਾਂ ਇਹ ਘਟਨਾਵਾਂ ਰੁਕਣ ਵਾਲੀਆਂ ਨਹੀਂ ਹਨ।
ਜਿਕਰਯੋਗ ਹੈ ਕੀ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਆਪਣੇ ਜਥੇ ਸਮੇਤ ਹਾਜਰੀ ਲਵਾਕੇ ਗਏ ਹਨ ਅਤੇ ਉਹਨਾਂ ਮੋਰਚੇ ਦੀ ਕਾਮਯਾਬੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਾਧਾ ਕੀਤਾ । ਆਪਣੀ ਤਕਰੀਰ ਵਿੱਚ ਭਾਈ ਜਸਬੀਰ ਸਿੰਘ ਰੋਡੇ ਅਤੇ ਬਾਬਾ ਹਰਨਾਮ ਸਿੰਘ ਨੇਂ ਜੇਥੇਦਾਰ ਧਿਆਨ ਸਿੰਘ ਮੰਡ ਵੱਲੋਂ ਵਿੱਡੇ ਸੰਘਰਸ਼ ਦੀ ਖੂਬ ਸ਼ਲਾਘਾ ਕੀਤੀ । ਓਧਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਵਰਗੀਆਂ ਮੰਗਾਂ ਨੂੰ ਲੈ ਕੇ ਮੱਖੂ ਤੋਂ ਸ਼ਾਂਤਮਈ ਇਨਸਾਫ ਮਾਰਚ ਬਰਗਾੜੀ ਲਈ ਰਵਾਨਾ ਹੋਇਆ। ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਖੋਸਾ ਨੇ ਕਿਹਾ ਕੇ ਪਾਵਨ ਸਰੂਪ ਚੋਰੀ ਕਰਕੇ ਨਿਰਾਦਰੀ ਕਰਨ ਦੇ ਦੋਸ਼ੀਆਂ ਨੂੰ ਕਾਬੂ ਕਰਨ, ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ‘ਚ ਸ਼ਾਂਤਮਈ ਧਰਨੇ ‘ਤੇ ਬੈਠੀ ਸੰਗਤ ਉਪਰ ਕਹਿਰ ਢਾਹੁਣ ਵਾਲੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>