Uncategorized

(ਵੇਖੋ ਵੀਡੀਓ)ਸੁੱਚਾ ਸਿੰਘ ਲੰਗਾਹ ਦਾ ਵਿਵਾਦਤ ਬਿਆਨ ਪੂਰਨ ਭਗਤ ਨਾਲ ਕੀਤੀ ਆਪਣੀ ਤੁਲਨਾ

Sharing is caring!

20 ਵੀਂ ਸਦੀ ਵਿੱਚ ਮਾਨਵਤਾ ਦੇ ਭਲੇ ਹਿੱਤ , ਮਹਾਨਦਾਰਸ਼ਨਿਕ , ਦੀਨ – ਦੁੱਖੀਆਂ ਦੇ ਰਹਿਬਰ ਬੇਸਹਾਰਿਆਂ ਦੇ ਮਸੀਹਾ ਭਗਤ ਪੂਰਨ ਸਿੰਘ ਦਾ ਜਨਮ 4 ਜੂਨ 1904 ਈ ਨੂੰ ਪਿੰਡ ਰਾਜੇਵਾਲ ਰੋਹਣੋਂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ. ਸ਼ਿੱਬੂ ਮੱਲ ਸ਼ਾਹੂਕਾਰ ਦੇ ਗ੍ਰਹਿ ਮਾਤਾ ਮਹਿਤਾਬ ਕੌਰ ਦੀ ਕੁੱਖੋਂ ਹੋਇਆ। ਬਚਪਨ ਤੋਂ ਹੀ ਉਨ੍ਹਾਂ ਨੂੰ ਸੇਵਾ ਕਰਨ ਦਾ ਸ਼ੌਕ ਸੀ। ਘਰ ਵਿੱਚ ਗਰੀਬੀ ਆ ਜਾਣ ਕਰਕੇ ਪੜ੍ਹਾਈ ਵਿੱਚੇ ਹੀ ਛੱਡਣੀ ਪਈ ਅਤੇ ਨੌਕਰੀ ਦੀ ਭਾਲ ਵਿੱਚ ਮਾਤਾ ਨਾਲ ਲਾਹੌਰਜਾਣਾ ਪਿਆ। ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਭਗਤ ਪੂਰਨ ਸਿੰਘ ਬਿਨਾਂ ਤਨਖਾਹ ਤੋਂ ਸੇਵਾ ਕਰਨ ਲੱਗਿਆ। ਭਗਤ ਪੂਰਨ ਸਿੰਘ ਦਾ ਬਚਪਨ ਦਾ ਨਾਂਅ ਰਾਮ ਜੀ ਦਾਸ ਸੀ। ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਨਿਸ਼ਕਾਮ ਸੇਵਾ ਅਤੇ ਲਾਚਾਰ ਤੇ ਲਵਾਰਸ ਰੋਗੀਆਂ ਦੀ ਸੇਵਾ ਸੰਭਾਲ ਨੇ ਉਨ੍ਹਾਂ ਨੂੰ ਰਾਮ ਜੀ ਦਾਸ ਤੋਂ ਪੂਰਨ ਸਿੰਘ ਬਣਾ ਦਿੱਤਾ।ਭਗਤ ਜੀ ਨੇ ਲਾਹੌਰ ਵਿਖੇ ਦਿਆਲ ਸਿੰਘ ਲਾਇਬ੍ਰੇਰੀ ਵਿੱਚ ਯੰਗ ਇੰਡੀਆ ਮੈਗਜ਼ੀਨ ਵਿੱਚ ਬੇਕਾਰੀ ਦੂਰ ਕਰਨ ਦਾ ਹੱਲ ਲੱਭਿਆ।ਭਗਤ ਜੀ ਦਾ ਸੁਭਾਅ ਨਿਮਰਤਾ ਸਹਿਣਸ਼ੀਲਤਾ ਸਾਦਗੀ ਤੇ ਅਣਥੱਕ ਮਿਹਨਤ ਵਾਲਾ ਸੀ। ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਸੇਵਾ ਦਾ ਮੁੱਢ ਸੰਨ 1934 ਈ ਵਿੱਚਇੱਕ ਚਾਰ ਸਾਲ ਦੇ ਬੱਚੇ ( ਪਿਆਰਾ ਸਿੰਘ )ਦੀ ਸੇਵਾ ਤੋਂ ਸ਼ੁਰੂ ਕੀਤਾ। ਇਸ ਅਪੰਗ ਬੱਚੇ ਨੂੰਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੀ ਡਿਊਢੀ ਅੱਗੇ ਕੋਈ ਚੋਰੀ ਛੱਡ ਗਿਆ ਸੀ। ਇਹ ਬੱਚਾ ਸ਼ਕਲ ਸੂਰਤ ਤੋਂ ਬੜਾ ਕਰੂਪ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਬੱਚੇ ਨੂੰ ਭਗਤ ਜੀ ਦੇ ਹਵਾਲੇ ਕਰਕੇ ਆਖਿਆ ਪੂਰਨ ਸਿੰਘ ਤੂੰ ਹੀ ਅੱਜ ਤੋਂ ਇਸ ਬੱਚੇ ਦੀ ਸੇਵਾ ਸੰਭਾਲ ਕਰ। ਭਗਤ ਜੀ ਲਈ ਇਹ ਬੱਚਾ ਪਿਆਰ ਦਾ ਸੋਮਾ ਹੋ ਨਿੱਬੜਿਆ ਜਿਸ ਕਰਕੇ ਉਸ ਦਾ ਨਾਂਅ ਪਿਆਰਾ ਸਿੰਘ ਹੋ ਗਿਆ। ਜਦੋਂ ਦੇਸ਼ ਦੀ ਵੰਡ ਹੋਈ ਤਾਂ ਭਗਤ ਪੂਰਨ ਸਿੰਘ ਉਸ ਲੂਲ੍ਹੇ ਬੱਚੇ ਨੂੰ 18 ਅਗਸਤ 1947 ਈ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਦੇ ਸ਼ਰਨਾਰਥੀ ਕੈਂਪ ਵਿੱਚ ਲੈ ਕੇ ਪਹੁੰਚੇ।ਉਸ ਕੈਂਪ ਵਿੱਚ ਹਜ਼ਾਰਾਂ ਮਰਦ, ਔਰਤਾਂ ਬੱਚੇ ਸਨ। ਅਪਾਹਜਾਂ ਦੀ ਸੇਵਾ ਸੰਭਾਲ ਤੇ ਕੱਪੜੇ ਧੋਣ ਅਤੇ ਉਨ੍ਹਾਂ ਨੂੰ ਨਹਾਉਣ ਤੋਂ ਇਲਾਵਾ ਭਗਤ ਪੂਰਨ ਸਿੰਘ ਇਕੱਲੇ ਹੀ ਦੋਵੇਂ ਵੇਲੇ ਘਰਾਂ ਵਿੱਚੋਂ ਪ੍ਰਸ਼ਾਦੇ ਮੰਗ ਕੇ ਲਿਆਂਦੇ ਸਨ ਅਤੇ ਸਭ ਨੂੰ ਵਰਤਾਉਂਦੇ। ਇੱਥੋਂ ਤੱਕ ਕਿ ਆਪਣੇ ਹੱਥਾਂ ਨਾਲ ਉਨ੍ਹਾਂ ਦੇ ਮੂੰਹ ਵਿੱਚ ਬੁਰਕੀਆਂ ਪਾਉਂਦੇ ਸਨ। ਇਕੱਲੇ ਭਗਤ ਪੂਰਨ ਸਿੰਘ ਨੇ ਇਹ ਸੇਵਾ ਨਿਭਾਈ।1949 ਤੋਂ 1958 ਈ . ਤੱਕ ਫੁੱਟਪਾਥਾਂ , ਰੁੱਖਾਂ ਦੀ ਛਾਵੇਂ, ਕਦੇ ਖਾਲਸਾ ਕਾਲਜ ਕੋਲ , ਕਦੇ ਰੇਲਵੇ ਸਟੇਸ਼ਨ ਕੋਲ, ਕਦੇ ਚੀਫ ਖਾਲਸਾ ਦੀਵਾਨ ਦੇ ਕੋਲ ਝੌਂਪੜੀਆਂ ਬਣਾ ਕੇ ਪੀੜ੍ਹਤ ਲੋਕਾਂ ਦੀ ਸੇਵਾ – ਸੰਭਾਲ ਕੀਤੀ। 1958 ਵਿੱਚ ਅੰਮ੍ਰਿਤਸਰ ਵਿਖੇ ਥਾਂ ਮੁੱਲ ਖਰੀਦ ਕੇ ਭਗਤ ਜੀ ਨੇ ਪਿੰਗਲਵਾੜੇ ਦੀ ਨੀਂਹ ਰੱਖੀ , ਜਿੱਥੇ ਮਾਨਸਿਕ ਅਤੇ ਲਾਵਾਰਸ ਰੋਗੀਆਂ , ਲੂਲੇ – ਲੰਗੜਿਆਂ ਅਤੇ ਬਜ਼ੁਰਗ ਦੀ ਸੇਵਾ – ਸੰਭਾਲ ਕੀਤੀ ਜਾਣ ਲੱਗ ਪਈ।ਇਹ ਆਸ਼ਰਮ ਜੋ ਕੁੱਝ ਕੁ ਮਰੀਜ਼ਾਂ ਨੂੰ ਲੈ ਕੇ ਭਗਤ ਪੂਰਨ ਸਿੰਘ ਜੀ ਨੇ ਬੀਜ ਰੂਪ ਵਿੱਚ ਸ਼ੁਰੂ ਕੀਤਾ। ਅੱਜ 1700 ਮਰੀਜ਼ ਜਿਨ੍ਹਾਂ ਵਿੱਚ ਔਰਤਾਂ, ਬੱਚੇ ਤੇ ਬੁੱਢੇ ਸ਼ਾਮਲ ਹਨ , ਲਈ ਘਰ ਵਰਗੇ ਸੁੱਖਾਂ ਦਾ ਸਾਧਨ ਬਣਿਆ ਹੋਇਆ ਹੈ। ਭਗਤ ਪੂਰਨ ਸਿੰਘ ਨੇ ਪ੍ਰਦੂਸ਼ਣ ਜਲ ਸਾਧਨਾਂ , ਜੰਗਲਾਂ ਦੀ ਕਟਾਈ ਤੋਂ ਪੈਦਾ ਹੋਣ ਵਾਲੇ ਖਤਰਿਆਂ ਨਾਲ ਸਬੰਧਿਤ ਅਨੇਕਾਂ ਕਿਤਾਬਚੇ , ਟ੍ਰੈਕਟ, ਫੋਲਡਰ ਅਤੇ ਇਸ਼ਤਿਹਾਰ ਲੱਖਾਂ ਦੀ ਗਿਣਤੀ ਵਿੱਚ ਛਾਪ ਕੇ ਵੰਡੇ। ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਿੰਗਲਵਾੜਾ ਬੱਸ ਸਟੈਂਡ ਦੇ ਨਜ਼ਦੀਕ ਚੱਲ ਰਿਹਾ ਹੈ। ਇਸ ਦੇ ਬਾਨੀ ਭਗਤ ਪੂਰਨ ਸਿੰਘ ਨੂੰ ਭਾਵੇਂ ਬਹੁਤ ਮੁਸ਼ਕਲਾਂ ਆਈਆਂ , ਪਰ ਉਹ ਆਪਣੇ ਮਿਸ਼ਨ ਵਿੱਚ ਸਫਲ ਹੋਏ। ਪਿੰਗਲਵਾੜਾ ਸੰਸਥਾ ਦੀ ਹਦੂਦ ਅੰਦਰ ਦਰਜੀ ਦਾ ਕੰਮ ਟਾਈਪ ਕਰਨਾ , ਕੁਰਸੀਆਂ ਬੁਣਨੀਆਂ , ਮੋਮਬੱਤੀਆਂ , ਗੁੱਡੀਆਂ, ਖਿਡੌਣੇ ਬਣਾਉਣ ਆਦਿ ਦੀ ਸਿਖਲਾਈ ਦਿੱਤੀ ਜਾਂਦੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਪਿੰਗਲਵਾੜਾ ਨੂੰ 10 ਲੱਖ ਰੁਪਏ ਸਲਾਨਾ ਸਹਾਇਤਾ ਮਿਲਦੀ ਹੈ। ਭਗਤ ਜੀ ਨੇ ਕੁਦਰਤੀ ਸੋਮਿਆਂ ਦੀ ਰੱਖਿਆ ਕਰੋ , ਖਾਦੀ ਦਾ ਕੱਪੜਾ ਪਹਿਨ ਕੇ ਵੱਧ ਤੋਂ ਵੱਧ ਰੁੱਖ ਲਗਾ ਕੇ ਮਨੁੱਖਤਾ ਦਾ ਭਲਾ ਕਰੋ , ਖਾਦੀ ਦਾ ਕੱਪੜਾ ਪਹਿਨ ਕੇ ਬੇਰੁਜ਼ਗਾਰੀ ਨੂੰ ਘਟਾਉਣ ਵਿੱਚ ਮੱਦਦ ਕਰੋ , ਸਾਦਾ ਖਾਣਾ, ਸਾਦਾ ਪਾਉਣਾ ਅਤੇ ਸਾਦਗੀ ਵਿੱਚ ਰਹਿਣ ਦਾ ਆਨੰਦ ਹੀ ਵੱਖਰਾ ਹੈ। ਡੀਜਲ ਤੇ ਪੈਟਰੋਲ ਦੀ ਵਰਤੋਂ ਘੱਟ ਕਰੋ , ਵੱਧ ਰਹੀ ਅਬਾਦੀ ਨੂੰ ਠੱਲ੍ਹ ਉਣ ਲਈ ਸੰਜਮਮਈ ਜੀਵਨ ਬਤੀਤ ਕਰੋ , ਹੋ ਰਹੀ ਹਵਾ, ਪਾਣੀ ਅਤੇ ਧਰਤੀ ਮਾਤਾ ਦੀ ਪੁਕਾਰ ਸੁਣੋ। ਬਰਸਾਤ ਦੇ ਮੌਸਮ ਵਿੱਚ ਹਰ ਪ੍ਰਾਣੀ ਘੱਟੋ ਘੱਟ ਇੱਕ ਰੁੱਖ ਜ਼ਰੂਰ ਲਗਾਏ। ਰਸਤੇ ਵਿੱਚ ਪਏ ਕੇਲਿਆਂ ਦੇ ਛਿੱਲੜ , ਕਿੱਲ ਸ਼ੀਸ਼ੇ ਅਤੇ ਖੁਰੀ ਚੁੱਕ ਕੇ ਪ੍ਰਾਣੀ ਮਾਤਰ ਦਾ ਭਲਾ ਕਰੋ , ਜਾਨਵਰਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਉਪਰਾਲੇ ਕਰੋਆਦਿ ਉਪਦੇਸ਼ ਸਮੁੱਚੀ ਮਾਨਵਤਾ ਨੂੰ ਦਿੱਤੇ ਹਨ। ਭਗਤ ਪੂਰਨ ਸਿੰਘ ਆਦਰਸ਼ ਸਕੂਲ ਮਾਨਾਂਵਾਲਾ ,ਭਗਤ ਪੂਰਨ ਸਿੰਘ ਆਦਰਸ਼ ਸਕੂਲ ਬੁੱਟਰ ਕਲਾਂ ਕਾਦੀਆਂ, ਭਗਤ ਪੂਰਨ ਸਿੰਘ ਸਕੂਲ ਆਫ ਸਪੈਸ਼ਲ ਐਜੂਕੇਸ਼ਨ , ਭਗਤ ਪੂਰਨ ਸਿੰਘ ਗੂੰਗੇ ਬੋਲੇ ਬੱਚਿਆਂ ਦਾ ਸਕੂਲ ਮਾਨਾਂਵਾਲਾ , ਭਗਤ ਪੂਰਨ ਸਿੰਘ ਕਿੱਤਾ ਸਿਖਲਾਈ ਕੇਂਦਰ ਮਾਨਾਂਵਾਲਾ ਆਦਿ ਵਿਖੇ ਮੁਫਤ ਵਿੱਦਿਅਕ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਭਗਤ ਪੂਰਨ ਸਿੰਘ ਦੀਆਂ ਜੀਵਨ ਘਾਲਨਾਵਾਂ ਸਬੰਧੀ ਤਸਵੀਰਾਂ ਦਾ ਸੰਗ੍ਰਹਿ ਅਜਾਇਬ ਘਰ ਪਿੰਗਲਵਾੜਾ ਵਿੱਚ ਸਥਾਪਤ ਕੀਤਾ ਗਿਆ ਹੈ।ਉਨ੍ਹਾਂ ਦੇ ਜੀਵਨ ਨੂੰ ਦਰਸਾਉਂਦੀਆਂ ਹੋਈਆਂ ਕੁੱਝ ਵੀਡੀਓ ਫਿਲਮਾਂ ਵੀ ਵੱਖ – ਵੱਖ ਬੁੱਧੀਜੀਵੀਆਂ ਵੱਲੋਂ ਤਿਆਰ ਕਰਵਾਈਆਂ ਗਈਆਂ ਹਨ। ਭਗਤ ਪੂਰਨ ਸਿੰਘ ਜੀ ਦੀ ਜੀਵਨੀ ਬਾਰੇ ਇੱਕ ਦਸਤਾਵੇਜ਼ੀ ਏ ਸਲਫਲੈਸ ਲਾਈਫ ਫਰਵਰੀ 2000 ਵਿੱਚ ਰਿਲੀਜ਼ ਕੀਤੀ ਗਈ।ਭਗਤ ਪੂਰਨ ਸਿੰਘ ਦੇ ਜਨਮ ਸਥਾਨ ਪਿੰਡ ਰਾਜੇਵਾਲ ਵਿਖੇ ਭਗਤ ਪੂਰਨ ਸਿੰਘ ਸਮਾਰਕ ਦਾ ਨਿਰਮਾਣ ਹੋ ਚੁੱਕਾ ਹੈ। ਭਗਤ ਪੂਰਨ ਸਿੰਘ ਮਸਨੂਈ ਅੰਗ ਕੇਂਦਰ ਵਿੱਚ 5201 ਮਰੀਜ਼ਾਂ ਨੂੰ ਬਨਾਵਟੀ ਅੰਗ ਲਗਾਏ ਜਾ ਚੁੱਕੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਭਗਤ ਪੂਰਨ ਸਿੰਘ ਚੇਅਰ ਦੀ ਸਥਾਪਨਾ ਕੀਤੀ ਗਈ ਹੈ। ਭਾਰਤ ਸਰਕਾਰ ਵੱਲੋਂ 10 ਦਸੰਬਰ 2004 ਨੂੰ ਭਗਤ ਜੀ ਦੀ ਇੱਕ ਡਾਕ ਟਿਕਟ ਦਿੱਲੀ ਵਿਖੇ ਰਿਲੀਜ ਕੀਤੀ ਗਈ ਹੈ।ਭਗਤ ਪੁੂਰਨ ਸਿੰਘ ਦੀਆਂ 21 ਹੱਥ ਲਿਖਤਾਂ, 23 ਅੰਗਰੇਜ਼ੀ ਦੇ ਕਿਤਾਬਚੇ , 77 ਹਿੰਦੀ ਵਿੱਚ ਟ੍ਰੈਕਟ ਫੋਲਡਰ ਭਗਤ ਜੀ ਵੱਲੋਂ ਪ੍ਰਕਾਸ਼ਤ ਵੱਖ – ਵੱਖ ਰਾਗਾਂ ਦੇ 58 ਗੁਰਬਾਣੀ ਦੇ ਸ਼ਬਦ ਭਗਤ ਪੂਰਨ ਸਿੰਘ ਅਜਾਇਬ ਘਰ ਵਿੱਚ ਸੁਭਾਇਮਾਨ ਹਨ। ਭਗਤ ਪੂਰਨ ਸਿੰਘ ਨੇ ਪਿੰਗਲਵਾੜਾ ਸਥਾਪਤ ਕਰਕੇ ਬੇਸਹਾਰਾ , ਅਪਾਹਜਾਂ , ਅਪੰਗਾਂ ਉੱਤੇ ਮਹਾਨ ਪਰਉਪਕਾਰ ਕੀਤਾ ਹੈ। ਭਾਰਤ ਵਿੱਚ ਮਦਰ ਟੈਰੇਸਾ ਨੇ ਜੋ ਕੰਮ ਕੀਤਾ , ਭਗਤ ਪੂਰਨ ਸਿੰਘ ਨੇ ਉਸ ਦੇ ਮੁਕਾਬਲੇ ਬਹੁਤ ਅਗਾਂਹ ਵੱਧ ਕੇ ਕੰਮ ਕੀਤਾ ਹੈ। ਭਗਤ ਪੂਰਨ ਸਿੰਘ ਨੂੰ 1981 ਵਿੱਚ ਪਦਮ ਸ੍ਰੀ ਐਵਾਰਡ , 1990 ਵਿੱਚ ਹਾਰਮਨੀ ਐਵਾਰਡ , 1991 ਵਿੱਚ ਲੋਕ ਰਤਨ ਐਵਾਰਡ ਪ੍ਰਾਪਤ ਹੋਏ। ਭਾਈ ਘੱਨਈਆ ਐਵਾਰਡਕਮੇਟੀ ਵੱਲੋਂ ਪਹਿਲਾ ਭਾਈ ਕਨੱਈਆ ਐਵਾਰਡ ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਨੂੰ ਮਰਨ ਉਪਰੰਤ 4ਅਕਤੂਬਰ 1995 ਨੂੰ ਦਿੱਤਾ ਗਿਆ , ਜੋ ਡਾ. ਇੰਦਰਜੀਤ ਕੌਰ ਮੌਜੂਦਾ ਮੁੱਖੀ ਨੇ ਪ੍ਰਾਪਤ ਕੀਤਾ।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>