Uncategorized

ਸਿੱਖਾਂ ਲਈ ਵੱਡੀ ਖੁਸ਼ਖਬਰੀ, ਪਾਕਿਸਤਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਤਿਆਰ

Sharing is caring!

ਪਾਕਿਸਤਾਨ ਸਰਕਾਰ ਅਗਲੇ ਸਾਲ ਆ ਰਹੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਸਹਿਮਤ ਹੋ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਲਾਹਕਾਰਾਂ ਨਾਲ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਕਰਨ ਤੋਂ ਬਾਅਦ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਐਲਾਨ ਛੇਤੀ ਹੀ ਕੀਤਾ ਜਾ ਸਕਦਾ ਹੈ।

ਪਾਕਿ ਵਲੋਂ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੇ ਫੈਸਲੇ 'ਤੇ ਨਵਜੋਤ ਸਿੱਧੂ ਦੀ ਪ੍ਰੈਸ ਕਾਨਫਰੰਸ

ਪਾਕਿ ਵਲੋਂ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੇ ਫੈਸਲੇ 'ਤੇ ਨਵਜੋਤ ਸਿੱਧੂ ਦੀ ਪ੍ਰੈਸ ਕਾਨਫਰੰਸ#KartarpurCorridor #Pakistan #INdians #KartarpurSahib Navjot Singh Sidhu Indian National Congress – Punjab Imran Khan (official)

Posted by JagBani on Thursday, September 6, 2018

ਗੁਰੂ ਨਾਨਕ ਦੇਵ ਜੀ ਦੇ ਅੰਤਲੇ ਸਮੇਂ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਲਈ ਵਿਸ਼ੇਸ਼ ਸਥਾਨ ਰੱਖਦਾ ਹੈ। ਜੇਕਰ ਪਾਕਿਸਤਾਨ ਸਰਕਾਰ ਇਸ ਦੇ ਖੁੱਲ੍ਹਣ ਦਾ ਐਲਾਨ ਕਰ ਦਿੰਦੀ ਹੈ ਤਾਂ ਸ਼ਰਧਾਲੂ ਬਗ਼ੈਰ ਵੀਜ਼ਾ ਦੇ ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।ਦੋਵਾਂ ਦੇਸ਼ਾਂ ਵੱਲੋਂ ਅਜਿਹਾ ਕਰਨਾ ਇਸ ਕਰਕੇ ਵੀ ਮੁਮਕਿਨ ਹੈ ਕਿਉਂਕਿ ਭਾਰਤੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਦੂਰੀ ਮਹਿਜ਼ 5-6 ਕਿਲੋਮੀਟਰ ਹੈ। ਇਸ ਰਜ਼ਾਮੰਦੀ ਤੋਂ ਬਾਅਦ ਆਪਣੀ ਪਾਕਿ ਫੇਰੀ ਕਰਕੇ ਵਿਵਾਦ ਖੱਟਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹੁਣ ਬੱਲੇ-ਬੱਲੇ ਹੋ ਰਹੀ ਹੈ, ਉੱਥੇ ਹੀ ਪਾਕਿਸਤਾਨ ਸਰਕਾਰ ਦੇ ਐਲਾਨ ਤੋਂ ਬਾਅਦ ਭਾਰਤ ਦੀ ਮੋਦੀ ਸਰਕਾਰ ਬੇਹੱਦ ਮੁਸ਼ਕਲ ਵਿੱਚ ਫਸ ਸਕਦੀ ਹੈ। ਭਾਰਤੀ ਏਜੰਸੀਆਂ ਇਸ ਲਾਂਘੇ ਦੇ ਖੁੱਲ੍ਹਣ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਸਹੀ ਨਹੀਂ ਮੰਨਦੀਆਂ, ਉੱਧਰੋਂ ਅਗਲੇ ਵਰ੍ਹੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਭਾਜਪਾ ਉੱਪਰ ਬੇਹੱਦ ਦਬਾਅ ਹੋਵੇਗਾ।The Pakistan government has agreed to open the Kartarpur Sahib corridor on the occasion of Guru Nanak’s 550-year-old Prakash Purab which is coming next year. Sources reveal that the newly formed Prime Minister of Pakistan, Imran Khan, has taken the decision to open the corps after considering the various aspects with consultants. This announcement can be made shortly.

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>