Uncategorized

ਹੁਣ ਪੰਜਾਬ ਤੋਂ ਬਾਅਦ ਦਿੱਲੀ ਚ ਵੀ ਬਾਦਲਾਂ ਖਿਲਾਫ ਹੋਇਆ ਰੋਸ ਮੁਜ਼ਾਹਰਾ! (ਜਾਣੋ ਪੂਰੀ ਖਬਰ)

Sharing is caring!

ਬੇਅਦਬੀ ਕਾਂਡ ਦੇ ਵਿਰੋਧ ਵਿਚ ਹੁਣ ਤੱਕ ਭਾਰਤ ਅੰਦਰ ਸਿਰਫ਼ ਪੰਜਾਬ ਅੰਦਰ ਹੀ ਬਾਦਲਾਂ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰ ਹੁਣ ਇਹ ਰੋਸ ਲਹਿਰ ਦਿੱਲੀ ਵਿੱਚ ਵੀ ਜਾ ਪਹੁੰਚੀ ਹੈ। ਅੱਜ ਉਥੋਂ ਦੀਆਂ ਸਿੱਖ ਜੱਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁਤਲਾ ਚੁੱਕ ਕੇ ਬਜ਼ਾਰਾਂ ਵਿੱਚ ਮੁਜ਼ਾਹਰਾ ਕੀਤਾ ਅਤੇ ਬੇਅਦਬੀ ਕਾਂਡ ਅਤੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਸਿੰਘਾਂ ਲਈ ਬਾਦਲਾਂ ਨੂੰ ਜਿੰਮੇਵਾਰ ਦੱਸਦਿਆਂ ਇਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।ਇਨ੍ਹਾਂ ਸਿੱਖ ਜੱਥੇਬੰਦੀਆਂ ਨੇ ਹੱਥਾਂ ’ਚ ਕਾਲੇ ਰੰਗ ਦੀਆਂ ਤਖਤੀਆਂ ਉਤੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਮਨਜੀਤ ਸਿੰਘ ਜੀ.ਕੇ. ਦੀਆਂ ਤਸਵੀਰਾਂ ਲਾ ਕੇ ਉਨ੍ਹਾਂ ਤਖਤੀਆਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਜਿੰਮੇਵਾਰ ‘ਬਾਦਲ ਮੁਰਦਾਬਾਦ’ ਲਿਿਖਆ ਹੋਇਆ ਸੀ ਤੇ ਰੋਸ ਜ਼ਾਹਰ ਕਰਦਿਆਂ ਇਹ ਲੋਕ ਪ੍ਰਕਾਸ਼ ਸਿੰਘ ਬਾਦਲ ਮੁਰਦਾਬਾਦ ਅਤੇ ਮਨਜੀਤ ਸਿੰਘ ਜੀ.ਕੇ. ਮੁਰਦਾਬਾਦ ਦੇ ਨਾਅਰੇ ਲਾਉਣ ਦੇ ਨਾਲ-ਨਾਲ ਇਨ੍ਹਾਂ ਲੋਕਾਂ ਨੂੰ ਕੌਮ ਦੇ ਗੱਦਾਰ ਵੀ ਕਰਾਰ ਦੇ ਰਹੇ ਸਨ।ਇਸ ਰੋਸ ਮਾਰਚ ਦੀ ਇੱਕ ਮਿੰਟ 51 ਸਕਿੰਟ ਦੀ ਇੱਕ ਵੀਡੀਓ ਬਣਾ ਕੇ ਵੀ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਗਈ ਹੈ ਜਿਸ ਵਿਚ ਇਨ੍ਹਾਂ ਨੇ ਨਾਅਰੇਬਾਜ਼ੀ ਦੇ ਦੌਰਾਨ ਬਾਦਲਾਂ ਨੂੰ ਸਰਸੇ ਵਾਲੇ ਸੌਦਾ ਸਾਧ ਦਾ ਯਾਰ ਕਰਾਰ ਦਿੱਤਾ ਹੈ। ਇੱਥੇ ਧਿਆਨ ਦੇਣ ਯੋਗ ਗੱਲ ਇਹ ਵੀ ਹੈ ਕਿ ਹੁਣ ਤੱਕ ਬੇਅਦਬੀ ਮਾਮਲਿਆਂ ਦੇ ਸਬੰਧ ਵਿੱਚ ਬਾਦਲਾਂ ਦਾ ਵਿਰੋਧ ਸਿਰਫ਼ ਪੰਜਾਬ ਅੰਦਰ ਹੀ ਹੁੰਦਾ ਆਇਆ ਹੈ ਤੇ ਪਿਛਲੇ ਦੋ ਦਿਨਾਂ ਤੋਂ ਪਹਿਲਾਂ ਅਮਰੀਕਾ ਅਤੇ ਅੱਜ ਦਿੱਲੀ ਅੰਦਰ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲਾਂ ਖਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।ਜਿਸ ਤੇਜ਼ੀ ਨਾਲ ਨਿੱਜੀ ਅਤੇ ਰਾਜਨੀਕਿਤ ਕਿੜਾਂ ਕੱਢਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਜਾ ਰਿਹਾ ਹੈ ਉਸਨੂੰ ਦੇਖਦਿਆਂ ਸਮਾਜਿਕ ਅਤੇ ਰਾਜਨੀਤਿਕ ਮਾਮਲਿਆਂ ਦੇ ਮਾਹਿਰ ਲੋਕ ਇਸ ’ਤੇ ਡੂੰਘੀ ਚਿੰਤਾ ਦਾ ਇਜ਼ਹਾਰ ਕਰ ਰਹੇ ਹਨ। ਮਾਹਿਰਾਂ ਅਨੁਸਾਰ ਇਹ ਪ੍ਰਦਰਸ਼ਨਕਾਰੀ ਜਿਸ ਤਰ੍ਹਾਂ ਸੋਸ਼ਲ ਮੀਡੀਆ ਨੂੰ ਇੱਕ ਹਥਿਆਰ ਵਾਂਗ ਵਰਤ ਕੇ ਇੱਕ ਦੂਜੇ ’ਤੇ ਚਿੱਕੜ ਸੁੱਟ ਰਹੇ ਹਨ ਉਸ ਨਾਲ ਆਉਣ ਵਾਲੇ ਸਮੇਂ ਵਿਚ ਮਾਹੌਲ ਖਰਾਬ ਕਰ ਸਕਦਾ ਹੈ ਜਿਸ ਲਈ ਸਮੇਂ ਦੀਆਂ ਸਰਕਾਰਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>