Uncategorized

ਪੰਜਾਬ ਸਰਕਾਰ ਦੀ ਨਾਕਾਮੀ ਕੁਲਾਮ ਦੇ ਸਰਕਾਰੀ ਸਕੂਲ ਵਿੱਚ 76 ਬੱਚਿਆ ਨੂੰ ਪੜ੍ਹਾ ਰਿਹਾ ਹੈ ਇਕੱਲਾ ਅਧਿਆਪਕ

ਪੰਜਾਬ ਸਰਕਾਰ ਦੀ ਨਾਕਾਮੀ ਉਸ ਵਕਤ ਸਾਹਮਣੇ ਆਈ ਜਦੋ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕੁਲਾਮ ਦੇ ਨਿਵਾਸੀਆ ਨੇ ਡਿਪਟੀ ਕਮਿਸ਼ਨਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਨੂੰ ਇੱਕ ਚਿੱਠੀ ਲਿਖ ਕੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 76 ਬੱਚਿਆ ਨੂੰ ਪੜ੍ਹਾ ਰਿਹਾ ਹੈ ਇਕੱਲਾ ਅਧਿਆਪਕ। ਪਿੰਡ ਵਾਸੀ ਹਰਕਮਲ ਸਿੰਘ , ਗੁਰਮੁੱਖ ਸਿੰਘ, ਗਗਨਦੀਪ ਸਿੰਘ,ਸਤਵਿੰਦਰ ਸਿੰਘ ਨੇ ਚਿੱਠੀ ਵਿੱਚ ਦੱਸਿਆ ਕਿ ਸਾਡੇ ਪਿੰਡ ਪ੍ਰਾਇਮਰੀ ਸਕੂਲ ਵਿੱਚ 76 ਵਿਦਿਆਰਥੀ ਹਨ ਪਰ ਇਨ੍ਹਾਂ 76 ਵਿਦਿਆਰਥੀਆਂ ਨੂੰ ਪੜਾਉਣ ਲਈ ਸਿਰਫ ਇੱਕ ਹੀ ਅਧਿਆਪਕ ਹੈ। ਪਿਛਲੇ ਇੱਕ ਮਹੀਨੇ ਤੋ ਇਹ ਇੱਕ ਅਧਿਆਪਕ ਹੀ ਇਨ੍ਹਾਂ 76 ਵਿਦਿਆਰਥੀਆਂ ਨੂੰ ਪੜ੍ਹਾ ਰਿਹਾ ਹੈ।ਪਿੰਡ ਕੁਲਾਮ ਦੇ ਨਿਵਾਸੀਆ ਨੇ ਡਿਪਟੀ ਕਮਿਸ਼ਨਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਨੂੰ ਅਪੀਲ ਕੀਤੀ ਹੈ ਕਿ ਸਾਡੇ ਪਿੰਡ ਦੇ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਨੂੰ ਜਲਦ ਤੋ ਜਲਦ ਪੂਰਾ ਕੀਤਾ ਜਾਵੇ। ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

Read More...

Uncategorized

ਵੱਡੀ ਖਬਰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਸਹੂਲਤ ਇੰਝ ਲਉ ਪੂਰਾ ਫਾਇਦਾ

ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਤਹਿਸੀਲਾਂ ਵਿਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਆਮ ਲੋਕਾਂ ਦੀ ਵਰਤੋਂ ਵਿਚ ਆਉਣ ਵਾਲੇ 19 ਦਸਤਾਵੇਜ਼ਾਂ ਨੂੰ ਆਨ-ਲਾਈਨ ਕਰ ਦਿੱਤਾ ਗਿਆ ਹੈ ਇਹ ਦਸਤਾਵੇਜ਼ ਵਿਭਾਗ ਦੀ ਵੈੱਬਸਾਈਟ ਤੋਂ ਬਿਲਕੁਲ ਮੁਫ਼ਤ ਅਤੇ ਆਸਾਨੀ ਨਾਲ ਡਾਊਨਲੋਡ ਕੀਤੇ ਜਾ ਸਕਦੇ ਹਨ ਇਨ੍ਹਾਂ ਦਸਤਾਵੇਜ਼ਾਂ ਵਿਚ ਲੋੜ ਮੁਤਾਬਿਕ ਸੋਧ ਵੀ ਕੀਤੀ ਜਾ ਸਕਦੀ ਹੈਇਸ ਤੋਂ ਇਲਾਵਾ ਸਬ-ਰਜਿਸਟਰਾਰ (ਤਹਿਸੀਲਦਾਰ) ਦੇ ਦਫ਼ਤਰਾਂ ਵਿਚ ਕੰਮ ਕਰਵਾਉਣ ਲਈ ਜਾਣ ਵਾਲੇ ਲੋਕਾਂ ਦੇ ਜ਼ਿਹਨ ਵਿਚ ਜੋ ਸਵਾਲ ਹੁੰਦੇ ਹਨ, ਅਜਿਹੇ 23 ਸਵਾਲਾਂ ਦੇ ਜਵਾਬ ਵੀ ਵੈੱਬਸਾਈਟ ‘ਤੇ ਅੱਪਲੋਡ ਕਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਵੇ ਅਤੇ ਉਹ ਆਪਣਾ ਕੰਮ ਆਸਾਨੀ ਨਾਲ ਕਰਵਾ ਸਕਣ ਸ੍ਰੀ ਸਰਕਾਰੀਆ ਨੇ ਕਿਹਾ ਕਿ ਮਾਲ ਵਿਭਾਗ ਦਾ ਅਤਿ ਆਧੁਨਿਕੀਕਰਨ ਕਰਨਾ ਉਨ੍ਹਾਂ ਦੀ ਪਹਿਲ ਹੈ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮੁਸ਼ਕਿਲ ਰਹਿਤ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਲੋਕਾਂ ਵਲੋਂ ਰਜਿਸਟਰੀ ਨਾਲ ਸਬੰਧਿਤ ਜਿਹੜੇ ਦਸਤਾਵੇਜ਼ ਸਬ-ਰਜਿਸਟਰਾਰ ਦਫ਼ਤਰਾਂ ਵਿਚ ਤਸਦੀਕ ਕਰਵਾਉਣ ਲਈ ਪੇਸ਼ ਕੀਤੇ ਜਾਂਦੇ ਹਨ, ਉਹ ਡੀਡ ਰਾਈਟਰਾਂ (ਵਸੀਕਾ ਨਵੀਸਾਂ) ਜਾਂ ਵਕੀਲਾਂ ਕੋਲੋਂ ਲਿਖਵਾਏ ਜਾਂਦੇ ਹਨ ਵਿਭਾਗ ਦੀ ਵੈੱਬਸਾਈਟ ਤੋਂ ਇਨ੍ਹਾਂ ਦਸਤਾਵੇਜ਼ਾਂ ਨੂੰ ਮੁਫ਼ਤ ਡਾਊਨਲੋਡ ਕਰ ਸਕਦਾ ਹੈ ਅਤੇ ਇਨ੍ਹਾਂ ਨੂੰ ਖ਼ੁਦ ਭਰ ਸਕਦਾ ਹੈ ਇਸ ਨਾਲ ਲੋਕਾਂ ਦੀ ਵਸੀਕਾ ਨਵੀਸਾਂ ਉੱਤੇ ਨਿਰਭਰਤਾ ਘਟੇਗੀ ਅਤੇ ਉਨ੍ਹਾਂ ਦਾ ਖ਼ਰਚਾ ਵੀ ਘਟੇਗਾ ਆਨ-ਲਾਈਨ ਕੀਤੇ ਇਨ੍ਹਾਂ ਦਸਤਾਵੇਜ਼ਾਂ ਵਿਚ ਵਿੱਕਰੀ ਨਾਮਾ/ਬੈ ਨਾਮਾ, ਮੁਖ਼ਤਿਆਰ ਨਾਮਾ ਆਮ, ਗਹਿਣੇ ਨਾਮਾ ਬਿੱਲਾ ਕਬਜ਼ਾ, ਫਲੋਰ ਵਾਈਜ਼/ਫਲੈਟ ਦੀ ਰਜਿਸਟਰੀ, ਮਨਸੂਖ਼ੀ ਵਸੀਅਤ ਨਾਮਾ, ਮਨਸੂਖ਼ੀ ਮੁਖਤਾਰ ਨਾਮਾ ਆਮ, ਹਿਬਾ/ਦਾਨ ਪਾਤਰ ਨਾਮਾ, ਗਹਿਣੇ/ਰਹਿਣ ਨਾਮਾ ਕਬਜ਼ਾ, ਇਕਰਾਰ ਨਾਮਾ, ਤਕਸੀਮ ਨਾਮਾ, ਸੋਧ ਰਜਿਸਟਰੀ ਨਾਮਾ, ਵਸੀਅਤ ਨਾਮਾ, ਵਿੱਕਰੀ ਨਾਮਾ ਗਹਿਣੇ ਅਧੀਨ/ਬੈ ਬਕਾਇਦਗੀ ਰਹਿਣ, ਵਿੱਕਰੀ ਨਾਮਾ (ਗਹਿਣੇ ਦੇ ਹੱਕ), ਤਬਾਦਲਾ ਨਾਮਾ, ਪੱਟਾ/ਕਿਰਾਇਆ/ ਰੈਂਟ ਨਾਮਾ ਅਤੇ ਗੋਦ ਨਾਮਾ ਪ੍ਰਮੁੱਖ ਹਨ

Read More...