Uncategorized

Khalsa Aid ਨੇ ਕੀਤੀ 1700 ਕਿੱਲਿਆਂ ਲਈ ਪਨੀਰੀ ਦੇ ਕੇ ਹੜ ਪ੍ਰਭਾਵਿਤ ਕਿਸਾਨਾਂ ਦੀ ਮਦਦ

Sharing is caring!

ਬਹੁਤ ਵਧੀਆ ੳੁਪਰਾਲਾ .. ਸਬ ਨਾਲ ਸ਼ੇਅਰ ਕਰੋ ਜੀ ..Khalsa Aid ਨੇ ਕੀਤੀ 1700 ਕਿੱਲਿਆਂ ਲਈ ਪਨੀਰੀ ਦੇ ਕੇ ਹੜ ਪ੍ਰਭਾਵਿਤ ਕਿਸਾਨਾਂ ਦੀ ਮਦਦ..ਖਾਲਸਾ ਏਡ ਦੀ ਸਹਾਇਤਾ ਨਾਲ ਰਾਏਕੋਟ ਹਲਕੇ ਵਿੱਚ 1600-1700 ਕਿਲੇ ਦੀ ਪਨੀਰੀ ਜ਼ਾ ਬੀਜ ਉਪੱਲਬਧ ਕਰਵਾਈ …Khalsa Aid is an international NGO with the aim to provide humanitarian aiddisaster areas and civil conflict zones around the world.Khalsa Aid is an international non-profit aid and relief organization founded on the Sikh principles of selfless service and universal love. ਸੇਵਾ : ਸਿੱਖ ਧਰਮ-ਸਾਧਨਾ ਵਿਚ ਸੇਵਾ ਦਾ ਬਹੁਤ ਅਧਿਕ ਮਹੱਤਵ ਹੈ । ਸੰਸਕ੍ਰਿਤ ਭਾਸ਼ਾ ਦੇ ਇਸ ਸ਼ਬਦ ਨੂੰ ‘ ਭਗਤੀ ’ ਦਾ ਨਾਮਾਂਤਰ ਮੰਨਿਆ ਹੈ । ਇਹ ਸਚਮੁਚ ਇਕ ਨਿਸ਼ਕਾਮ ਸਾਧਨਾ ਹੈ ।ਇਸ ਦਾ ਮਨੁੱਖਤਾ ਦੇ ਕਲਿਆਣ ਵਿਚ ਵਿਸ਼ੇਸ਼ ਮਹੱਤਵ ਹੈ । ਸੰਸਾਰ ਦੇ ਲਗਭਗ ਸਾਰੇ ਆਚਾਰ-ਸ਼ਾਸਤ੍ਰਾਂ ਅਤੇ ਧਾਰਮਿਕ ਗ੍ਰੰਥਾਂ ਵਿਚ ਸੇਵਾ ਦੀ ਗੱਲ ਹੋਈ ਮਿਲ ਜਾਂਦੀ ਹੈ । ਭਗਤੀ-ਮਾਰਗ ਵਿਚ ਇਸ ਦਾ ਵਿਸ਼ੇਸ਼ ਸਥਾਨ ਹੈ । ਸੇਵਾ ਅਸਲ ਵਿਚ ਬੜੀ ਉੱਚੀ ਸਾਧਨਾ ਹੈ । ਮਨੁੱਖ ਦਾ ਹਰ ਕਾਰਜ ਹਉਮੈ ਨਾਲ ਯੁਕਤ ਹੁੰਦਾ ਹੈ । ਸੇਵਾ ਦੀ ਭਾਵਨਾ ਹਉਮੈ ਨੂੰ ਨਸ਼ਟ ਕਰਦੀ ਹੈ , ਕਿਉਂਕਿ ਹਉਮੈ ਧੁੰਧ- ਗੁਬਾਰ ਵਾਂਗ ਹੈ ਅਤੇ ਸੇਵਾ ਪ੍ਰਕਾਸ਼ ਵਰਗੀ ਹੈ । ਹਉਮੈ ਦੀ ਅਵਸਥਾ ਵਿਚ ਆਪਣੇ ਆਪ ਲਈ ਜੀਉਣਾ ਹੁੰਦਾ ਹੈ , ਸੇਵਾ ਵਿਚ ਹੋਰਨਾਂ ਲਈ ਜੀਵਿਆ ਜਾਂਦਾ ਹੈ । ਜਦ ਤਕ ਜਿਗਿਆਸੂ ਹਉਮੈ ਜਾਂ ਆਪਣੇਪਨ ਦੀ ਭਾਵਨਾ ਨੂੰ ਨਸ਼ਟ ਨਹੀਂ ਕਰਦਾਤਦ ਤਕ ਉਹ ਸੇਵਾ ਕਰਨ ਦਾ ਮਾਣ ਪ੍ਰਾਪਤ ਨਹੀਂ ਕਰ ਸਕਦਾ ।ਸੇਵਾ ਕਰਨ ਦੀ ਰੁਚੀ ਹਰ ਇਕ ਵਿਅਕਤੀ ਦੇ ਮਨ ਵਿਚ ਪੈਦਾ ਨਹੀਂ ਹੋ ਸਕਦੀ ।ਇਸ ਦੀ ਪ੍ਰਾਪਤੀ ਲਈ ਬੜੇ ਉੱਚੇ ਆਚਰਣ ਦੀ ਲੋੜ ਹੈ । ਇਸ ਵਿਚ ਕੋਈ ਸੰਤੋਖੀ ਸਾਧਕ ਹੀ ਲਗ ਸਕਦਾ ਹੈ , ਜਿਸ ਨੇ ਸਤਿ-ਸਰੂਪ ਪਰਮਾਤਮਾ ਦੀ ਆਰਾਧਨਾ ਕੀਤੀ ਹੋਵੇ , ਜਿਸ ਨੇ ਕਦੇ ਮਾੜੇ ਕੰਮਾਂ ਵਾਲੇ ਮਾਰਗ ਉਤੇ ਪੈਰ ਨ ਧਰੇ ਹੋਣ , ਜਿਸ ਨੇ ਸਦਾ ਧਰਮ ਅਨੁਸਾਰ ਕਾਰਜ ਕੀਤਾ ਹੋਵੇ , ਜਿਸ ਨੇ ਸੰਸਾਰਿਕ ਬੰਧਨਾਂ ਨੂੰ ਤੋੜ ਸੁਟਿਆ ਹੋਵੇ ਅਤੇ ਜੋ ਅਲਪ ਆਹਾਰ ਕਰਕੇ ਆਪਣੇ ਜੀਵਨ ਨੂੰ ਨਿਭਾ ਰਿਹਾ ਹੋਵੇ— ਸੇਵ ਕੀਤੀ ਸੰਤੋਖੀਈਂ ਜਿਨ੍ਹੀ ਸਚੋ ਸਚੁ ਧਿਆਇਆ । ਓਨ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ । ਓਨ੍ਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ । ( ਗੁ.ਗ੍ਰੰ. 466-67 ) ।ਸੇਵਾ ਦੇ ਫਲ ਉਤੇ ਪ੍ਰਕਾਸ਼ ਪਾਉਂਦਿਆਂ ਗੁਰੂ ਨਾਨਕ ਦੇਵ ਜੀ ਨੇ ਦਸਿਆ ਹੈ ਕਿ ਸੇਵਾ ਸ੍ਰੇਸ਼ਠ ਕਰਨੀ ਹੈ , ਇਸ ਤੋਂ ਬਿਨਾ ਮਨੁੱਖ ਮੋਖ-ਪਦ ਪ੍ਰਾਪਤ ਨਹੀਂ ਕਰ ਸਕਦਾ— ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ ।( ਗੁ.ਗ੍ਰੰ.992 ) । ਸੇਵਾ ਰਾਹੀਂ ਕੀਤੀ ਕਮਾਈ ਜਾਂ ਸਾਧਨਾ ਤੋਂ ਹੀ ਪਰਮ-ਸੁਖ ਦੀ ਪ੍ਰਾਪਤੀ ਸੰਭਵ ਹੈ— ਸੁਖੁ ਹੋਵੈ ਸੇਵ ਕਮਾਣੀਆ । ਇਸ ਲਈ ਗੁਰਬਾਣੀ ਨੇ ਸੇਵਾ ਕਰਨ ਉਤੇ ਬਹੁਤ ਬਲ ਦਿੱਤਾ , ਕਿਉਂਕਿ ਸੇਵਾ ਰਾਹੀਂ ਹੀ ਜਿਗਿਆਸੂ ਸਹਿਜ ਢੰਗ ਨਾਲ ਪਰਮਾਤਮਾ ਦੀ ਦਰਗਾਹ ਵਿਚ ਪਹੁੰਚ ਸਕਦਾ ਹੈ— ਵਿਚਿ ਦੁਨੀਆ ਸੇਵ ਕਮਾਈਐ । ਤਾ ਦਰਗਹ ਬੈਸਣੁ ਪਾਈਐ ।ਕਹੁ ਨਾਨਕ ਬਾਹੁ ਲੁਡਾਈਐ । ( ਗੁ.ਗ੍ਰੰ.26 ) ।ਅਸੂਲੀ ਤੌਰ ਉਤੇ ਵੇਖੀਏ ਤਾਂ ਸੇਵਾ ਦਾ ਸੰਬੰਧ ਸੁਆਮੀ ਪ੍ਰਤਿ ਸੇਵਕ ਦੀ ਨਿਸ਼ਠਾ ਨਾਲ ਹੈ । ਵੈਸ਼ਣਵ-ਭਗਤੀ ਅਤੇ ਨਵਧਾ-ਭਗਤੀ ਵਿਚ ‘ ਪਾਦ-ਸੇਵਨ’ ਨੂੰ ਭਗਤੀ ਦਾ ਵਿਸ਼ੇਸ਼ ਤੱਤ੍ਵ ਮੰਨਿਆ ਗਿਆ ਹੈ । ਪਰ ਗੁਰਮਤਿ ਵਿਚ ਸੇਵਾ ਦਾ ਖੇਤਰ ਬਹੁਤ ਵਿਸ਼ਾਲ ਹੈ ਇਹ ਗੁਰੂ ਦੀ ਸੇਵਾ ਤੋਂ ਲੈ ਕੇ ਜੀਵਾਂ ਦੀ ਸੇਵਾ ਤਕ ਵਿਆਪਕ ਹੈ । ਇਸ ਵਿਚ ਮਨੁੱਖੀ ਕਰਤੱਵ ਨੂੰ ਪਾਲਣਾ , ਪਰਉਪਕਾਰ ਕਰਨਾ ਆਦਿ ਸਭ ਸਮਾ ਜਾਂਦੇ ਹਨ । ਗੁਰਮਤਿ ਦੀ ਸਮਾਜਿਕ ਚੇਤਨਾ ਵਿਚ ਸੇਵਾ ਦਾ ਵਿਸ਼ੇਸ਼ ਸਥਾਨ ਹੈ । ਪਰ-ਸੇਵਾ ਸੁਆਰਥ ਦੀ ਭਾਵਨਾ ਨੂੰ ਨਸ਼ਟ ਕਰਦੀ ਹੈ ।ਸੁਆਰਥ ਦੁਅੰਦ ਦਾ ਜਨਕ ਹੈ , ਦੂਜਿਆਂ ਦੇ ਹੱਕ ਨੂੰ ਦਬਾਉਣਾ ਮਨੁੱਖ ਦੇ ਜੀਵਨ ਦੀ ਪ੍ਰਮੁਖ ਬਿਰਤੀ ਬਣ ਜਾਂਦੀ ਹੈ । ਸਮਾਜ ਵਿਚ ਤਣਾਉ ਵਧ ਜਾਂਦਾ ਹੈ , ਸੰਤੁਲਨ ਖ਼ਤਮ ਹੋ ਜਾਂਦਾ ਹੈ । ਇਸ ਦੇ ਉਲਟ ਪਰ-ਸੇਵਾ ਸੰਤੋਖ ਨੂੰ ਜਨਮ ਦਿੰਦੀ ਹੈ , ਆਪਣਾ ਪਰਾਇਆ ਭੇਦ ਮਿਟਾਉਂਦੀ ਹੈ , ਮਨੁੱਖਤਾ ਦਾ ਇਹਸਾਸ ਵਧਾਉਂਦੀ ਹੈ । ਇਸ ਤਰ੍ਹਾਂ ਸੇਵਾ ਆਪਣੇ ਆਪ ਵਿਚ ਇਕ ਸਾਧਨਾ ਹੈ ।ਗੁਰਬਾਣੀ ਵਿਚ ਗੁਰੂ ਦੀ ਸੇਵਾ ਉਤੇ ਵੀ ਬਹੁਤ ਬਲ ਦਿੱਤਾ ਗਿਆ ਹੈ । ਜਦ ਆਪਣੇ ਗੁਰੂ ਪ੍ਰਤਿ ਸੇਵਕ ਦੇ ਮਨ ਵਿਚ ਭਗਤੀ-ਭਾਵਨਾ ਦਾ ਵਿਕਾਸ ਹੋ ਜਾਂਦਾ ਹੈ ਤਾਂ ਮਨ ਆਪਣੇ ਆਪ ਸੇਵਾ ਲਈ ਪ੍ਰੇਰਿਤ ਹੋ ਜਾਂਦਾ ਹੈ । ਗੁਰੂ ਦੀ ਸੇਵਾ ਦੋ ਪ੍ਰਕਾਰ ਦੀ ਹੁੰਦੀ ਹੈ— ਬਾਹਰਲੀ ਅਤੇ ਅੰਦਰਲੀ । ਬਾਹਰਲੀ ਸੇਵਾ ਉਹ ਹੈ ਜਿਸ ਨੂੰ ਕਰਨ ਨਾਲ ਗੁਰੂ ਨੂੰ ਸ਼ਰੀਰਿਕ ਸੁਖ ਦੀ ਪ੍ਰਾਪਤੀ ਹੋਵੇਜਿਵੇਂ ਪੈਰ ਦਬਾਣਾ , ਪੱਖਾ ਝਲਣਾ , ਪਾਣੀ ਭਰਨਾ , ਆਟਾ ਪੀਹਣਾ ਆਦਿ । ਅੰਦਰਲੀ ਸੇਵਾ ਰਾਹੀਂ ਗੁਰੂ ਦੀ ਪੂਰਣ ਸ਼ਰਧਾ ਸਹਿਤ ਆਰਾਧਨਾ ਕੀਤੀ ਜਾਂਦੀ ਹੈ । ਗੁਰੂ ਦਾ ਦਰਸ਼ਨ ਕਰਨਾ , ਉਸ ਦੇ ਬਚਨ ਜਾਂ ਬਾਣੀ ਸੁਣਨਾ , ਉਨ੍ਹਾਂ ਬਚਨਾਂ ਅਨੁਸਾਰ ਅਮਲ ( ਕਰਮ ) ਕਰਨੇ ਇਹ ਇਕ ਪ੍ਰਕਾਰ ਦੀ ਮਾਨਸਿਕ ਸੇਵਾ ਹੈ । ਬਾਹਰਲੀ ਸੇਵਾ ਅੰਦਰਲੀ ਸੇਵਾ ਦਾ ਮੂਲ ਆਧਾਰ ਹੈ ।

You Might Also Like

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>