SGPC ਵੱਲੋਂ ਹਰਨੇਕ ਸਿੰਘ ਨੇਕੀ ਖ਼ਿਲਾਫ਼ ਕਾਰਵਾਈ ਲਈ ਨਿਊਜ਼ੀਲੈਂਡ ਕੋਲ ਪਹੁੰਚ II ਜਾਣੋ ਪੂਰੀ ਖਬਰ

Sharing is caring!

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਦਿੱਲੀ ਕਮੇਟੀ ਤੇ ਦਮਦਮੀ ਟਕਸਾਲ ਦੇ ਵਫ਼ਦ ਨੇ ਨਿਊਜ਼ੀਲੈਂਡ ਦੀ ਹਾਈ ਕਮਿਸ਼ਨ ਜੋਆਨਾ ਕੇਮਪਕਰਜ਼ ਨਾਲ ਮੁਲਾਕਾਤ ਕਰਕੇ ਨਿਊਜ਼ੀਲੈਂਡ ਦੇ ਹਰਨੇਕ ਸਿੰਘ ਨੇਕੀ ਖਿਲਾਫ ਕਾਰਵਾਈ ਮੰਗੀ ਹੈ। ਸ਼੍ਰੋਮਣੀ ਕਮੇਟੀ ਨੇ ਨੇਕੀ ‘ਤੇ ਰੇਡੀਓ ਵਿਰਸਾ ਰਾਹੀਂ ਗੁਰਮਤਿ ਵਿਰੋਧੀ ਪ੍ਰਚਾਰ ਦਾ ਇਲਜ਼ਾਮ ਲਾਉਂਦਿਆਂ ਪੰਥ ਵਿਰੋਧੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ, ਰੇਡੀਓ ਲਾਇਸੰਸ ਰੱਦ ਕਰਨ ਤੇ ਉਸ ਵਿਰੁੱਧ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ ਵੱਲੋਂ ਨਿਊਜ਼ੀਲੈਂਡ ਹਾਈ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਰਨੇਕ ਸਿੰਘ ਨੇਕੀ ਤੇ ਸਾਥੀਆਂ ਵੱਲੋਂ ਗੁਰੂ ਸਾਹਿਬਾਨ, ਇਤਿਹਾਸ ਤੇ ਸਿਖ ਸਿਧਾਂਤਾਂ ਪ੍ਰਤੀ ਕੀਤੇ ਜਾ ਰਹੇ ਪ੍ਰਚਾਰ ਨਾਲ ਸਿੱਖ ਤੇ ਨਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਸ ਖ਼ਿਲਾਫ਼ ਨਿਊਜ਼ੀਲੈਂਡ ਹੀ ਨਹੀਂ ਦੇਸ਼ ਵਿਦੇਸ਼ ਦੀਆਂ ਅਮਨ ਪਸੰਦ ਸਿੱਖ ਸੰਗਤਾਂ ਵਿਚ ਭਾਰੀ ਰੋਸ ਦੀ ਲਹਿਰ ਹੈ।

ਇਸ ਕਾਰਨ ਨਿਊਜ਼ੀਲੈਂਡ ਦੀਆਂ ਸਿੱਖ ਸੰਗਤਾਂ ਵੱਲੋਂ ਉਸ ਦੇ ਸਟੂਡੀਓ ਨੁਮਾ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ, 127 ਸ਼ਾਰਲੀ ਰੋਡ, ਪਾਪਾਟੋਈ ਟੋਈ, ਆਕਲੈਂਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੂਜੇ ਗੁਰ ਅਸਥਾਨਾਂ ਵਿਖੇ ਸੁਸ਼ੋਭਿਤ ਕਰ ਦਿੱਤੇ ਗਏ। ਬਾਅਦ ‘ਚ ਉਸ ਦੇ ਵਿਰੁੱਧ ਸੰਗਤਾਂ ਵੱਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਵੀ ਕੀਤਾ ਗਿਆ। ਸਿੱਖ ਹਿਰਦਿਆਂ ਨੂੰ ਪਹੁੰਚੀ ਠੇਸ ਤੇ ਸਿੱਖ ਸੰਗਤਾਂ ਦੇ ਰੋਸ ਨੂੰ ਦੇਖਦਿਆਂ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਉਸ ਨੂੰ ਦੋ ਵਾਰ ਤਲਬ ਕੀਤਾ ਗਿਆ ਪਰ ਉਹ ਨਹੀਂ ਆਏ। ਇਹ ਕਿ ਹਰਨੇਕ ਨੇਕੀ ਦੇ ਗਲਤ ਤੇ ਇਤਰਾਜ਼ਯੋਗ ਪ੍ਰਚਾਰ ਨਾਲ ਨਿਊਜ਼ੀਲੈਂਡ ਦੇ ਅਮਨ ਕਾਨੂੰਨ ਲਈ ਅਣਸੁਖਾਵੇਂ ਮਾਹੌਲ ਪੈਦਾ ਹੋ ਸਕਦੇ ਹਨ।

Leave a Reply

Your email address will not be published. Required fields are marked *